ਪੱਤਰ ਪ੍ਰੇਰਕ
ਮਾਨਸਾ, 12 ਅਗਸਤ
ਸਰਕਾਰੀ ਨਹਿਰੂ ਮੈਮੋਰੀਅਲ ਕਾਲਜ ਦੇ ਸਟੇਡੀਅਮ ਵਿਖੇ ਆਜ਼ਾਦੀ ਦਿਹਾੜੇ ਮੌਕੇ ਕਰਵਾਏ ਜਾਣ ਵਾਲੇ ਜ਼ਿਲ੍ਹਾ ਪੱਧਰੀ ਸਮਾਰੋਹ ਦੀਆਂ ਤਿਆਰੀਆਂ ਦਾ ਜਾਇਜ਼ਾ ਲੈਂਦਿਆਂ ਡਿਪਟੀ ਕਮਿਸ਼ਨਰ ਮਹਿੰਦਰ ਪਾਲ ਨੇ ਕਿਹਾ ਕਿ ਸਮੁੱਚੇ ਸਮਾਗਮ ਦੀ ਸਫ਼ਲਤਾ ਲਈ ਸਮੇਂ ਸਿਰ ਸਾਰੇ ਪ੍ਰਬੰਧ ਮੁਕੰਮਲ ਕੀਤੇ ਜਾਣ। ਉਨ੍ਹਾਂ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਚੋਣਵੇਂ ਅਧਿਕਾਰੀਆਂ ਨਾਲ ਮੀਟਿੰਗ ਕਰਕੇ ਹੁਣ ਤੱਕ ਕੀਤੇ ਪ੍ਰਬੰਧਾਂ ਦੀ ਸਮੀਖਿਆ ਕੀਤੀ ਅਤੇ 13 ਅਗਸਤ ਨੂੰ ਹੋਣ ਵਾਲੀ ਅੰਤਿਮ ਰਿਹਰਸਲ ਤੋਂ ਪਹਿਲਾਂ-ਪਹਿਲਾਂ ਪ੍ਰਬੰਧ ਨੇਪਰੇ ਚੜ੍ਹਾਉਣ ਲਈ ਹਦਾਇਤ ਕੀਤੀ।
ਸ੍ਰੀ ਮੁਕਤਸਰ ਸਾਹਿਬ (ਨਿੱਜੀ ਪੱਤਰ ਪ੍ਰੇਰਕ): ਇਸ ਵਾਰ 15 ਅਗਸਤ ਨੂੰ ਆਜ਼ਾਦੀ ਦਿਹਾੜਾ ਬਿਨਾਂ ਕਿਸੇ ਇਕੱਠ ਅਤੇ ਸਭਿਆਚਾਰਕ ਪ੍ਰੋਗਰਾਮ ਦੇ ਸਾਦੇ ਤਰੀਕੇ ਨਾਲ ਮਨਾਇਆ ਜਾਵੇਗਾ। ਇਸ ਸਬੰਧੀ ਜਾਣਕਾਰੀ ਦਿੰਦਿਆਂ ਏਡੀਸੀ (ਜ) ਰਾਜਦੀਪ ਕੌਰ ਅਤੇ ਸਹਾਇਕ ਕਮਿਸ਼ਨਰ ਗਗਨਦੀਪ ਸਿੰਘ ਨੇ ਦੱਸਿਆ ਕਿ ਮੁੱਖ ਮੰਤਰੀ ਦਫਤਰ ਤੋਂ ਪ੍ਰਾਪਤ ਆਦੇਸ਼ਾਂ ਅਨੁਸਾਰ ਅਤੇ ਕੇਂਦਰ ਸਰਕਾਰ ਤੇ ਸਿਹਤ ਵਿਭਾਗ ਤੋਂ ਪ੍ਰਾਪਤ ਹੁਕਮਾਂ ਅਨੁਸਾਰ 15 ਅਗਸਤ ਮੌਕੇ ਜ਼ਿਆਦਾ ਇਕੱਠ ਨਹੀਂ ਕੀਤਾ ਜਾਵੇਗਾ। ਉਨ੍ਹਾਂ ਹਦਾਇਤ ਕੀਤੀ ਕਿ ਸਮਾਗਮ ਵਿੱਚ ਸ਼ਾਮਲ ਹੋਣ ਵਾਲੇ ਲੋਕ ਮਾਸਕ ਲਾ ਕੇ ਆਉਣ ਅਤੇ ਹੱਥ ਮਿਲਾਉਣ ਤੇ ਗਲਵਕੜੀ ਪਾਉਣ ਤੋਂ ਪ੍ਰਹੇਜ਼ ਰੱਖਣ।