ਜੰਮੂ, 13 ਅਗਸਤ
ਜੰਮੂ-ਕਸ਼ਮੀਰ ਦੇ ਰਾਜੌਰੀ ਜ਼ਿਲ੍ਹੇ ’ਚ ਭਾਰਤੀ ਜਨਤਾ ਪਾਰਟੀ (ਭਾਜਪਾ) ਦੇ ਨੇਤਾ ਦੇ ਘਰ ਅਤਿਵਾਦੀਆਂ ਦੇ ਗ੍ਰਨੇਡ ਹਮਲੇ ’ਚ ਗੰਭੀਰ ਜ਼ਖ਼ਮੀ ਹੋਏ ਤਿੰਨ ਸਾਲਾ ਬੱਚੇ ਦੀ ਮੌਤ ਹੋ ਗਈ ਹੈ। ਅਧਿਕਾਰੀਆਂ ਨੇ ਅੱਜ ਦੱਸਿਆ ਕਿ ਵੀਰਵਾਰ ਰਾਤ ਨੂੰ ਖਾਂਦਲੀ ਇਲਾਕੇ ਵਿੱਚ ਭਾਜਪਾ ਨੇਤਾ ਜਸਬੀਰ ਸਿੰਘ ਦੇ ਘਰ ਉੱਤੇ ਹੋਏ ਹਮਲੇ ਵਿੱਚ ਤਿੰਨ ਸਾਲ ਦੇ ਬੱਚੇ ਵੀਰ ਸਮੇਤ ਉਸ ਦੇ ਪਰਿਵਾਰ ਦੇ ਸੱਤ ਮੈਂਬਰ ਜ਼ਖਮੀ ਹੋ ਗਏ। ਸੂਤਰਾਂ ਮੁਤਾਬਕ ਰਾਜੌਰੀ ਦੇ ਸਰਕਾਰੀ ਹਸਪਤਾਲ ਵਿੱਚ ਇਲਾਜ ਦੌਰਾਨ ਵੀਰ ਦੀ ਮੌਤ ਹੋ ਗਈ। ਬੱਚੇ ਦਾ ਸਸਕਾਰ ਕਰਨ ਲਈ ਲਾਸ਼ ਵਾਰਸਾਂ ਨੂੰ ਸੌਂਪ ਦਿੱਤੀ ਹੈ।