ਨਵੀਂ ਦਿੱਲੀ, 14 ਅਗਸਤ
ਕੌਮੀ ਬਾਲ ਅਧਿਕਾਰ ਸੁਰੱਖਿਆ ਕਮਿਸ਼ਨ (ਐੱਨਸੀਪੀਸੀਆਰ) ਨੇ ਸਾਬਕਾ ਕਾਂਗਰਸੀ ਪ੍ਰਧਾਨ ਰਾਹੁਲ ਗਾਂਧੀ ਵੱਲੋਂ ਇੰਸਟਾਗ੍ਰਾਮ ‘ਤੇ ਦਿੱਲੀ ਵਿੱਚ ਕਥਿਤ ਬਲਾਤਕਾਰ ਪੀੜਤਾ ਦੇ ਮਾਪਿਆਂ ਦਾ ਵੀਡੀਓ ਪੋਸਟ ਕਰਨ ਸਬੰਧੀ ਜਾਰੀ ਕੀਤੇ ਨੋਟਿਸ ਦਾ ਜਵਾਬ ਨਾ ਮਿਲਣ ਕਾਰਨ ਫੇਸਬੁੱਕ ਅਧਿਕਾਰੀਆਂ ਨੂੰ ਮੰਗਲਵਾਰ ਨੂੰ ਤਲਬ ਕੀਤਾ ਹੈ। ਇੰਸਟਾਗ੍ਰਾਮ ਫੇਸਬੁੱਕ ਦੀ ਮਲਕੀਅਤ ਵਾਲੀ ਇਕਾਈ ਹੈ।