ਨਿੱਜੀ ਪੱਤਰ ਪ੍ਰੇਰਕ
ਫ਼ਤਹਿਗੜ੍ਹ ਸਾਹਿਬ, 13 ਅਗਸਤ
ਬੀਕੇਯੂ (ਟਿਕੈਤ) ਦੇ ਆਗੂ ਰਾਕੇਸ਼ ਟਿਕੈਤ ਤੇ ਬੀਕੇਯੂ (ਲੱਖੋਵਾਲ) ਦੇ ਆਗੂ ਹਰਿੰਦਰ ਸਿੰਘ ਲੱਖੋਵਾਲ ਨੇ ਹੰਸਾਲੀ ਸਾਹਿਬ ਵਿੱਚ ਬ੍ਰਹਮ ਗਿਆਨੀ ਸੰਤ ਅਜੀਤ ਸਿੰਘ ਹੰਸਾਲੀ ਸਾਹਿਬ ਵਾਲਿਆਂ ਦੇ ਤਪ ਅਸਥਾਨ ਵਿਖੇ ਮੱਥਾ ਟੇਕ ਕੇ ਆਸ਼ੀਰਵਾਦ ਲਿਆ। ਦੋਹਾਂ ਕਿਸਾਨ ਆਗੂਆਂ ਨੇੇ ਕਿਹਾ ਕਿ ਬਾਬਾ ਅਜੀਤ ਸਿੰਘ ਹੰਸਾਲੀ ਵਾਲਿਆਂ ਨੇ ਆਪਣਾ ਸਮੁੱਚਾ ਜੀਵਨ ਮਾਨਵਤਾ ਦੀ ਸੇਵਾ ਵਿਚ ਲਾਇਆ। ਉਨ੍ਹਾਂ ਦੀਆਂ ਸਿੱਖਿਆਵਾਂ ਅਤੇ ਕਾਰਜਾਂ ਤੋਂ ਸੇਧ ਲੈਣ ਦੀ ਲੋੜ ਹੈ। ਬਾਬਾ ਪਰਮਜੀਤ ਸਿੰਘ ਹੰਸਾਲੀ ਵਾਲਿਆਂ ਨੇ ਕਿਸਾਨ ਅੰਦੋਲਨ ਦੀ ਜਿੱਤ ਲਈ ਅਰਦਾਸ ਕੀਤੀ ਅਤੇ ਸ੍ਰੀ ਟਿਕੈਤ ਤੇ ਸ੍ਰੀ ਲੱਖੋਵਾਲ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ। ਇਸ ਮੌਕੇ ਬਾਬਾ ਅਜੀਤ ਸਿੰਘ ਦੇ ਜਨਮ ਦਿਨ ਦਾ ‘ਕੇਕ’ ਕੱਟਿਆ ਗਿਆ।