ਪੱਤਰ ਪ੍ਰੇਰਕ
ਟੋਹਾਣਾ, 29 ਨਵੰਬਰ
ਗੁਰਦੁਆਰਾ ਨੌਵੀਂ ਪਾਤਸ਼ਾਹੀ ਧਮਤਾਨ ਸਾਹਿਬ ਵਿੱਚ ਨੌਵੇਂ ਪਾਤਸ਼ਾਹ ਨੂੰ ਸਮਰਪਿਤ ਸ਼ਹੀਦੀ ਸਮਾਗਮ ਵਿੱਚ ਹਲਕੇ ਦੀਆਂ ਸੰਗਤਾਂ ਸ਼ਾਮਲ ਹੋਈਆ। ਸਵੇਰੇ ਆਸਾ ਜੀ ਕੀ ਵਾਰ ਦੇ ਭੋਗ ਪਾਏ ਗਏ ਤੇ ਗੁਰੂਘਰ ਦੀ ਮਰਿਆਦਾ ਅਨੁਸਾਰ ਅਰਦਾਸ ਤੋਂ ਬਾਅਦ ਹੈੱਡ ਗ੍ਰੰਥੀ ਨੇ ਹੁਕਮਨਾਮੇ ਤੇ ਪਾਠ ਤੋਂ ਬਾਅਦ ਨੌਵੇਂ ਪਾਤਸ਼ਾਹ ਦੀ ਲਾਸਾਨੀ ਸਹਾਦਤ ਨੂੰ ਸਮਰਪਿਤ ਦੀਵਾਨ ਅਰੰਭ ਹੋਇਆ, ਜਿਸ ਵਿੱਚ ਰਾਗੀ ਸਿੰਘਾ ਨੇ ਵੈਰਾਗਮਈ ਤੇ ਸ਼ਹਾਦਤ ਨੂੰ ਸਮਰਪਿਤ ਸ਼ਬਦ ਗਾਇਨ ਕੀਤਾ। ਕਥਾਵਾਚਕਾਂ ਨੇ ਗੁਰੂ ਤੇਗ ਬਹਾਦਰ ਸਾਹਿਬ ਦੀ ਸ਼ਹਾਦਤ ਤੋਂ ਇਕ ਦਿਨ ਪਹਿਲਾਂ ਭਾਈ ਮਤੀਦਾਸ, ਭਾਈ ਸਤੀਦਾਸ ਤੇ ਭਾਈ ਦਿਆਲਾ ਦੀ ਸ਼ਹਾਦਤ ਦਾ ਉਲੇਖ ਕਰਨ ਤੇ ਸਮਾਗਮ ਵਿੱਚ ਸ਼ਾਮਲ ਸੰਗਤਾਂ ਦੀਆਂ ਅੱਖਾਂ ਭਰ ਆਈਆਂ। ਇਸ ਮੌਕੇ ਟੋਹਾਣਾ ਤੇ ਹੋਰ ਥਾਵਾਂ ’ਤੇ ਸਕੂਲੀ ਵਿਦਿਆਰਥੀਆਂ ਤੇ ਅਧਿਆਪਕਾਂ ਨੇ ਬੱਚਿਆਂ ਨੂੰ ਨੌਵੇਂ ਪਾਤਸ਼ਾਹ ਦੀ ਸ਼ਹਾਦਤ ਬਾਰੇ ਜਾਣਕਾਰੀ ਦਿੱਤੀ।