ਵਾਸ਼ਿੰਗਟਨ: ਅਮਰੀਕੀ ਸੈਨੇਟ ਨੇ ਦੇਸ਼ ਵਿਚ ਸਮਲਿੰਗੀ ਵਿਆਹਾਂ ਨੂੰ ਮਾਨਤਾ ਦੇਣ ਲਈ ਬਿੱਲ ਪਾਸ ਕਰ ਦਿੱਤਾ। ਇਹ ਕਦਮ ਇਸ ਮੁੱਦੇ ’ਤੇ ਰਾਸ਼ਟਰੀ ਰਾਜਨੀਤੀ ਵਿੱਚ ਆਏ ਬਦਲਾਅ ਦਾ ਵੱਡਾ ਸੰਕੇਤ ਹੈ। ਇਸ ਨਾਲ ਉਨ੍ਹਾਂ ਹਜ਼ਾਰਾਂ ਸਮਲਿੰਗੀ ਜੋੜਿਆਂ ਨੂੰ ਰਾਹਤ ਮਿਲੀ ਹੈ, ਜਿਨ੍ਹਾਂ ਨੇ ਸੁਪਰੀਮ ਕੋਰਟ ਦੇ 2015 ਦੇ ਫ਼ੈਸਲੇ ਮਗਰੋਂ ਵਿਆਹ ਕਰਵਾ ਲਿਆ ਸੀ। ਸਿਖਰਲੀ ਅਦਾਲਤ ਦੇ ਇਸ ਫੈਸਲੇ ਤਹਿਤ ਦੇਸ਼ ਭਰ ਵਿੱਚ ਸਮਲਿੰਗੀ ਵਿਆਹਾਂ ਨੂੰ ਕਾਨੂੰਨੀ ਮਾਨਤਾ ਦਿੱਤੀ ਗਈ ਸੀ। ਬਿੱਲ ਨੂੰ 36 ਦੇ ਮੁਕਾਬਲੇ 61 ਵੋਟਾਂ ਨਾਲ ਪਾਸ ਕੀਤਾ ਗਿਆ। ਰਿਪਬਲਿਕਨ ਪਾਰਟੀ ਦੇ 12 ਮੈਂਬਰਾਂ ਨੇ ਵੀ ਬਿੱਲ ਦਾ ਸਮਰਥਨ ਕੀਤਾ। -ਏਪੀ