ਪੱਤਰ ਪ੍ਰੇਰਕ
ਫਰੀਦਾਬਾਦ, 23 ਜਨਵਰੀ
ਹਲਕਾ ਵਿਧਾਇਕਾ ਸੀਮਾ ਤ੍ਰਿਖਾ ਨੇ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਨੰਬਰ ਪੰਜ ਵਿੱਚ 10ਵੀਂ ਅਤੇ 12ਵੀਂ ਜਮਾਤ ਦੇ ਵਿਦਿਆਰਥੀਆਂ ਨਾਲ ਆਪਣੇ ਵਿਚਾਰ ਸਾਂਝੇ ਕੀਤੇ। ਉਨ੍ਹਾਂ ਸਮੂਹ ਵਿਦਿਆਰਥਣਾਂ ਨੂੰ ਇਮਤਿਹਾਨਾਂ ਦੇ ਸਮੇਂ ਆਉਣ ਵਾਲੀਆਂ ਮੁਸ਼ਕਲਾਂ ਦਾ ਸਾਹਮਣਾ ਕਰਨ ਲਈ ਮਾਨਸਿਕ ਤੌਰ ‘ਤੇ ਸਮਰੱਥ ਹੋਣ ਬਾਰੇ ਦੱਸਿਆ ਅਤੇ ਆਉਣ ਵਾਲੀਆਂ ਪ੍ਰੀਖਿਆਵਾਂ ਲਈ ਸ਼ੁਭਕਾਮਨਾਵਾਂ ਵੀ ਦਿੱਤੀਆਂ। ਵਿਦਿਆਰਥੀਆਂ ਲਈ ਪ੍ਰਧਾਨ ਮੰਤਰੀ ਦੀ ਮੁਹਿੰਮ ‘ਪਰੀਕਸ਼ਾ ਪੇ ਚਰਚਾ’ ਨੂੰ ਸਾਰਥਕ ਦੱਸਦਿਆਂ ਉਨ੍ਹਾਂ ਕਿਹਾ ਕਿ ਇਸ ਨਾਲ ਯਕੀਨੀ ਤੌਰ ’ਤੇ ਲੜਕੇ-ਲੜਕੀਆਂ ਦਾ ਭਵਿੱਖ ਉੱਜਵਲ ਹੋਵੇਗਾ। ਇਸ ਮੌਕੇ ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਗੋਪਾਲ ਸ਼ਰਮਾ ਨੇ ਵੀ ਵਿਚਾਰ ਸਾਂਝੇ ਕੀਤੇ। ਇਸ ਮੌਕੇ ਵਿਦਿਆਰਥਣਾਂ ਨੂੰ ਕਿਤਾਬਾਂ ਵੰਡੀਆਂ ਗਈਆਂ ਅਤੇ ਡਰਾਇੰਗ ਮੁਕਾਬਲਾ ਵੀ ਕਰਵਾਇਆ ਗਿਆ।