ਕੀਵ, 24 ਜਨਵਰੀ
ਯੂਕਰੇਨ ਦੇ ਰਾਸ਼ਟਰਪਤੀ ਦਫ਼ਤਰ ਦੇ ਉਪ ਮੁਖੀ ਨੇ ਅਹੁਦਾ ਛੱਡ ਦਿੱਤਾ ਹੈ। ਰਾਸ਼ਟਰਪਤੀ ਵਲੋਦੀਮੀਰ ਜ਼ੇਲੈਂਸਕੀ ਨੇ ਭ੍ਰਿਸ਼ਟਾਚਾਰ ਦੇ ਦੋਸ਼ ਲੱਗਣ ਤੋਂ ਬਾਅਦ ਸਟਾਫ਼ ਨੂੰ ਬਦਲਣ ਦਾ ਐਲਾਨ ਕੀਤਾ ਹੈ। ਅਧਿਕਾਰੀਆਂ ’ਤੇ ਰੂਸ ਨਾਲ ਚੱਲ ਰਹੀ ਜੰਗ ਦੌਰਾਨ ਵੱਡੇ ਪੱਧਰ ’ਤੇ ਭ੍ਰਿਸ਼ਟਾਚਾਰ ਦੇ ਦੋਸ਼ ਲੱਗੇ ਹਨ। ਅਧਿਕਾਰੀ ਵੱਲੋਂ ਦਿੱਤੇ ਗਏ ਅਸਤੀਫ਼ੇ ਲਈ ਕੋਈ ਕਾਰਨ ਨਹੀਂ ਦਿੱਤਾ ਗਿਆ। ਉਪ ਰੱਖਿਆ ਮੰਤਰੀ ਵੀਆਚੈਸਲਾਵ ਸ਼ਪੋਵਾਲੋਵ ਨੇ ਵੀ ਅਸਤੀਫਾ ਦੇ ਦਿੱਤਾ ਹੈ। ਯੂਕਰੇਨੀ ਰੱਖਿਆ ਬਲਾਂ ਲਈ ਭੋਜਨ ਦੀ ਖ਼ਰੀਦ ਵਿਚ ਘੁਟਾਲੇ ਦੇ ਦੋਸ਼ ਲਾਏ ਗਏ ਹਨ। -ਏਪੀ