ਲਖਨਊ, 29 ਜਨਵਰੀ
ਸਪਿੰਨਰਾਂ ਦੀ ਸ਼ਾਨਦਾਰ ਗੇਂਦਬਾਜ਼ੀ ਸਦਕਾ ਭਾਰਤ ਨੇ ਅੱਜ ਇੱਥੇ ਦੂਜੇ ਟੀ-20 ਮੈਚ ਵਿੱਚ ਨਿਊਜ਼ੀਲੈਂਡ ਨੂੰ ਛੇ ਵਿਕਟਾਂ ਨਾਲ ਹਰਾ ਕੇ ਤਿੰਨ ਮੈਚਾਂ ਦੀ ਲੜੀ ਵਿੱਚ 2-0 ਨਾਲ ਜੇਤੂ ਲੀਡ ਬਣਾ ਲਈ ਹੈ। ਪਹਿਲਾਂ ਬੱਲੇਬਾਜ਼ੀ ਕਰਦਿਆਂ ਨਿਊਜ਼ੀਲੈਂਡ ਦੀ ਟੀਮ ਨਿਰਧਾਰਤ 20 ਓਵਰਾਂ ਵਿੱਚ ਅੱਠ ਵਿਕਟਾਂ ਦੇ ਨੁਕਸਾਨ ’ਤੇ ਸਿਰਫ 99 ਦੌੜਾਂ ਹੀ ਬਣਾ ਸਕੀ। ਭਾਰਤ ਵੱਲੋਂ ਅਰਸ਼ਦੀਪ ਸਿੰਘ ਨੇ ਦੋ ਅਤੇ ਕੁਲਦੀਪ ਯਾਦਵ, ਦੀਪਕ ਹੁੱਡਾ, ਯੁਜ਼ਵੇਂਦਰ ਚਹਿਲ, ਵਾਸ਼ਿੰਗਟਨ ਸੁੰਦਰ ਅਤੇ ਹਾਰਦਿਕ ਪੰਡਿਆ ਨੇ ਇੱਕ-ਇੱਕ ਵਿਕਟ ਲਈ। ਭਾਰਤ ਨੇ ਇਹ ਟੀਚਾ 19.5 ਓਵਰਾਂ ਵਿੱਚ ਚਾਰ ਵਿਕਟਾਂ ਦੇ ਨੁਕਸਾਨ ’ਤੇ 101 ਦੌੜਾਂ ਬਣਾ ਕੇ ਪੂਰਾ ਕਰ ਲਿਆ। ਭਾਰਤ ਵੱਲੋਂ ਸੂਰਿਆਕੁਮਾਰ ਯਾਦਵ ਨੇ 26, ਕਪਤਾਨ ਹਾਰਦਿਕ ਪੰਡਿਆ ਨੇ 15, ਇਸ਼ਾਨ ਕਿਸ਼ਨ ਨੇ 19, ਰਾਹੁਲ ਤ੍ਰਿਪਾਠੀ ਨੇ 13, ਸ਼ੁਭਮਨ ਗਿੱਲ ਨੇ 11 ਅਤੇ ਵਾਸ਼ਿੰਗਟਨ ਸੁੰਦਰ ਨੇ 10 ਦੌੜਾਂ ਦਾ ਯੋਗਦਾਨ ਪਾਇਆ। ਨਿਊਜ਼ੀਲੈਂਡ ਵੱਲੋਂ ਐੱਮ ਬਰੇਸਵੈੱਲ ਅਤੇ ਇਸ਼ ਸੋਢੀ ਨੇ ਇੱਕ-ਇੱਕ ਵਿਕਟ ਲਈ। -ਪੀਟੀਆਈ