ਤਰਨ ਤਾਰਨ (ਪੱਤਰ ਪ੍ਰੇਰਕ): ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੇ ਸੂਬਾ ਪ੍ਰਧਾਨ ਸਤਨਾਮ ਸਿੰਘ ਪੰਨੂ ਦੀ ਪਤਨੀ ਬੀਬੀ ਦਵਿੰਦਰ ਕੌਰ (66) ਦਾ ਅੱਜ ਲੰਬੀ ਬਿਮਾਰੀ ਤੋਂ ਬਾਅਦ ਦੇਹਾਂਤ ਹੋ ਗਿਆ| ਉਨ੍ਹਾਂ ਦਾ ਸਸਕਾਰ ਪਿੰਡ ਪਿੱਦੀ ’ਚ ਕੀਤਾ ਗਿਆ। ਕਿਸਾਨ ਆਗੂਆਂ ਤੋਂ ਇਲਾਵਾ ਸਮਾਜ ਦੇ ਹੋਰ ਵਰਗਾਂ ਦੇ ਆਗੂਆਂ ਨੇ ਦਵਿੰਦਰ ਕੌਰ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ।