ਨਿੱਜੀ ਪੱਤਰ ਪ੍ਰੇਰਕ
ਸਿਰਸਾ, 29 ਜਨਵਰੀ
ਪੁਲੀਸ ਦੇ ਐਂਟੀ ਨਾਰਕੋਟਿਕਸ ਸੈੱਲ ਦੀ ਟੀਮ ਨੇ ਨੌਜਵਾਨ ਨੂੰ ਹੈਰੋਇਨ ਸਮੇਤ ਗ੍ਰਿਫ਼ਤਾਰ ਕੀਤਾ ਹੈ। ਮੁਲਜ਼ਮ ਦੀ ਪਛਾਣ ਵਿਨੋਦ ਕੁਮਾਰ ਵਾਸੀ ਵਾਰਡ ਨੰਬਰ 25 ਚੰਡੀਗੜ੍ਹੀਆ ਮੁਹੱਲਾ ਸਿਰਸਾ ਵਜੋਂ ਹੋਈ ਹੈ। ਐਂਟੀ ਨਾਰਕੋਟਿਕਸ ਸੈਲ ਦੇ ਇੰਚਾਰਜ ਸਬ-ਇੰਸਪੈਕਟਰ ਦਾਤਾ ਰਾਮ ਨੇ ਦੱਸਿਆ ਕਿ ਪੁਲੀਸ ਟੀਮ ਚੰਡੀਗੜ੍ਹੀਆ ਮੁਹੱਲਾ ਨੇੜੇ ਗਸ਼ਤ ਕਰ ਰਹੀ ਸੀ। ਇਸੇ ਦੌਰਾਨ ਪੁਲੀਸ ਨੂੰ ਗੁਪਤ ਸੂਚਨਾ ਮਿਲੀ ਕਿ ਇੱਕ ਨੌਜਵਾਨ ਮੁਹੱਲੇ ਵਿੱਚ ਚਿੱਟਾ ਵੇਚਣ ਦੀ ਫਿਰਾਕ ਵਿੱਚ ਹੈ। ਸੂਚਨਾ ਮਿਲਣ ਮਗਰੋਂ ਪੁਲੀਸ ਨੇ ਚੈਕਿੰਗ ਸ਼ੁਰੂ ਕੀਤੀ। ਇਸੇ ਦੌਰਾਨ ਆਉਂਦਾ ਇੱਕ ਨੌਜਵਾਨ ਪੁਲੀਸ ਨੂੰ ਵੇਖ ਕੇ ਭੱਜਣ ਦੀ ਕੋਸ਼ਿਸ਼ ਕਰਨ ਲੱਗਾ। ਉਸ ਨੂੰ ਕਾਬੂ ਕਰ ਕੇ ਜਦੋਂ ਤਲਾਸ਼ੀ ਲਈ ਗਈ ਤਾਂ ਉਸ ਕੋਲੋਂ 27.64 ਗਰਾਮ ਹੈਰੋਇਨ ਬਰਾਮਦ ਹੋਈ। ਪੁਲੀਸ ਨੇ ਉਸ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ।