ਵਾਸ਼ਿੰਗਟਨ, 31 ਜਨਵਰੀ
ਕੌਮੀ ਸੁਰੱਖਿਆ ਸਲਾਹਕਾਰ ਅਜੀਤ ਡੋਵਾਲ ਨੇ ਅਮਰੀਕਾ ਦੇ ਜੁਆਇੰਟ ਚੀਫ਼ ਆਫ਼ ਸਟਾਫ਼ ਦੇ ਚੇਅਰਮੈਨ ਜਨਰਲ ਮਾਰਕ ਮਿਲੀ ਨਾਲ ਮੁਲਾਕਾਤ ਕੀਤੀ ਅਤੇ ਭਾਰਤ-ਅਮਰੀਕਾ ਦੁਵੱਲੇ ਸਹਿਯੋਗ ਦੇ ਵੱਖ-ਵੱਖ ਪਹਿਲੂਆਂ ‘ਤੇ ਚਰਚਾ ਕੀਤੀ। ਡੋਵਾਲ ਅਤੇ ਮਿਲੀ ਨੇ ਸੋਮਵਾਰ ਨੂੰ ਇੱਥੇ ਅਮਰੀਕਾ ਵਿੱਚ ਭਾਰਤ ਦੇ ਰਾਜਦੂਤ ਤਰਨਜੀਤ ਸਿੰਘ ਸੰਧੂ ਦੀ ਸਰਕਾਰੀ ਰਿਹਾਇਸ਼ ਇੰਡੀਆ ਹਾਊਸ ਵਿੱਚ ਮੁਲਾਕਾਤ ਕੀਤੀ।