ਇਸਲਾਮਾਬਾਦ: ਪੁਲੀਸ ਨੇ ਸਾਬਕਾ ਗ੍ਰਹਿ ਮੰਤਰੀ ਸ਼ੇਖ ਰਾਸ਼ਿਦ ਅਹਿਮਦ ਨੂੰ ਸਾਬਕਾ ਰਾਸ਼ਟਰਪਤੀ ਆਸਿਫ ਅਲੀ ਜ਼ਰਦਾਰੀ ’ਤੇ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਨੂੰ ਮਾਰਨ ਦੀ ਸਾਜ਼ਿਸ਼ ਰਚਣ ਦਾ ਦੋਸ਼ ਲਾਉਣ ਦੇ ਮਾਮਲੇ ’ਚ ਉਨ੍ਹਾਂ ਦੀ ਰਿਹਾਇਸ਼ ਤੋਂ ਗ੍ਰਿਫ਼ਤਾਰ ਕੀਤਾ ਹੈ। ਅਵਾਮੀ ਮੁਸਲਿਮ ਲੀਗ (ਏਐੱਮਐੱਲ) ਦੇ ਮੁਖੀ ਸ਼ੇਖ ਰਾਸ਼ਿਦ ਅਹਿਮਦ ਪਾਕਿਸਤਾਨ ਤਹਿਰੀਕ-ਏ-ਇਨਸਾਫ਼ (ਪੀਟੀਆਈ) ਪਾਰਟੀ ਦੇ ਮੁਖੀ ਇਮਰਾਨ ਖ਼ਾਨ ਦੇ ਸਹਿਯੋਗੀ ਹਨ। ਘਟਨਾ ਦੀ ਪੁਸ਼ਟੀ ਕਰਦਿਆਂ ਰਾਸ਼ਿਦ ਅਹਿਮਦ ਦੇ ਭਤੀਜੇ ਸ਼ੇਖ ਰਾਸ਼ਿਦ ਸ਼ਫੀਕ ਨੇ ਦੱਸਿਆ ਕਿ ਏਐੱਮਐੱਲ ਮੁਖੀ ਨੂੰ ਇਸਲਾਮਾਬਾਦ ਵਿੱਚ ਇੱਕ ਪ੍ਰਾਈਵੇਟ ਹਾਊਸਿੰਗ ਸੁਸਾਇਟੀ ਵਿੱਚ ਉਨ੍ਹਾਂ ਦੀ ਰਿਹਾਇਸ਼ ਤੋਂ ਗ੍ਰਿਫ਼ਤਾਰ ਕੀਤਾ ਗਿਆ। -ਪੀਟੀਆਈ