ਜੀਂਦ (ਹਰਿਆਣਾ), 3 ਫਰਵਰੀ
ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੇ ਅੱਜ ਐਲਾਨ ਕੀਤਾ ਹੈ ਕਿ ਸੂਬੇ ਸਰਕਾਰ ਅਨੁਸੂਚਿਤ ਜਾਤੀ ਦੇ ਮੁਲਾਜ਼ਮਾਂ ਨੂੰ ਤਰੱਕੀਆਂ ਵਿੱਚ ਰਾਖਵਾਂਕਰਨ ਦੇਵੇਗੀ ਅਤੇ ਇਸ ਵਾਸਤੇ ਸਾਰੇ ਕੇਡਰਾਂ ਵਿੱਚ ਅਗਲੇ ਤਿੰਨ ਮਹੀਨਿਆਂ ’ਚ ਅਹੁਦਿਆਂ ਦੀ ਪਛਾਣ ਕੀਤੀ ਜਾਵੇਗੀ। ਸੰਤ ਰਵਿਦਾਸ ਦੇ 646ਵੇਂ ਪ੍ਰਕਾਸ਼ ਦਿਹਾੜੇ ਦੇ ਸਬੰਧ ਵਿੱਚ ਜੀਂਦ ਦੇ ਨਰਵਾਨਾ ਵਿੱਚ ਕਰਵਾਏ ਗਏ ਸੂਬਾ ਪੱਧਰੀ ਸਮਾਰੋਹ ’ਚ ਮੁੱਖ ਮਹਿਮਾਨ ਵਜੋਂ ਸੰਬੋਧਨ ਕਰਦਿਆਂ ਸ੍ਰੀ ਖੱਟਰ ਨੇ ਇਹ ਐਲਾਨ ਕੀਤਾ। -ਪੀਟੀਆਈ