ਪੱਤਰ ਪ੍ਰੇਰਕ
ਸ਼ਾਹਬਾਦ ਮਾਰਕੰਡਾ, 4 ਫਰਵਰੀ
ਆਦਰਸ਼ ਸੀਨੀਅਰ ਸੈਕੰਡਰੀ ਸਕੂਲ ਬਰਗਟ ਜਾਟਾਨ ਦੀ ਵਿਦਿਆਰਥਣ ਅੰਜਲੀ ਸ਼ਰਮਾ ਬਾਬੈਨ ਨੇ ਇੰਟਰਨੈਸ਼ਨਲ ਇੰਗਲਿਸ਼ ਓਲੰਪਿਆਡ ਮੁਕਾਬਲੇ ਵਿਚ ਸੋਨ ਤਗ਼ਮਾ ਜਿੱਤ ਕੇ ਸਕੂਲ ਅਤੇ ਹਲਕੇ ਦਾ ਨਾਮ ਰੌਸ਼ਨ ਕੀਤਾ ਹੈ। ਵਿਦਿਆਰਥਣ ਦੀ ਪ੍ਰਾਪਤੀ ’ਤੇ ਸਕੂਲ ਦੇ ਪ੍ਰਿੰਸੀਪਲ ਤੇ ਪ੍ਰਬੰਧਕ ਸੋਹਨ ਲਾਲ ਨੇ ਅੰਜਲੀ ਨੂੰ ਸੋਨ ਤਗ਼ਮਾ ਜਿੱਤਣ ਬਦਲੇ ਪ੍ਰਸ਼ੰਸਾ ਪੱਤਰ ਦੇ ਕੇ ਸਨਮਾਨਿਤ ਕੀਤਾ। ਇਸ ਦੌਰਾਨ ਪ੍ਰਿੰਸੀਪਲ ਵੱਲੋਂ ਖੇਡਾਂ ਵਿੱਚ ਜੇਤੂ ਹੋਰ ਵਿਦਿਆਰਥੀਆਂ ਦਾ ਵੀ ਸਨਮਾਨ ਕੀਤਾ ਗਿਆ। ਪ੍ਰਿੰਸੀਪਲ ਰੌਬਿਨ ਕੁਮਾਰ ਨੇ ਸਾਰੇ ਵਿਦਿਆਰਥੀਆਂ ਨੂੰ ਵਧਾਈ ਦਿੱਤੀ ਤੇ ਕਿਹਾ ਕਿ ਖੇਡਾਂ ਵਿੱਚ ਮੋਹਰੀ ਆਉਣਾ ਅਧਿਆਪਕਾਂ ਦੀ ਮਿਹਨਤ ਦਾ ਨਤੀਜਾ ਹੈ। ਇਸ ਦੌਰਾਨ ਸਕੂਲ ਪ੍ਰਬੰਧਕ ਸੋਹਨ ਲਾਲ ਨੇ ਵਿਦਿਆਰਥੀਆਂ ਦੀ ਸਫਲਤਾ ’ਤੇ ਵਧਾਈ ਦਿੱਤੀ ਤੇ ਕਿਹਾ ਕਿ ਜੇ ਇੱਥੋਂ ਬੱਚਿਆਂ ਨੂੰ ਮੌਕੇ ਮਿਲਣ ਤਾਂ ਉਹ ਚੰਗੇ ਅਹੁਦਿਆਂ ’ਤੇ ਪਹੁੰਚ ਸਕਦੇ ਹਨ।