ਮੁੰਬਈ, 17 ਮਾਰਚ
ਭਾਰਤ ਨੇ ਤਿੰਨ ਮੈਚਾਂ ਦੀ ਲੜੀ ਦੇ ਪਹਿਲੇ ਇੱਕ ਰੋਜ਼ਾ ਮੈਚ ਵਿੱਚ ਅੱਜ ਇੱਥੇ ਆਸਟਰੇਲੀਆ ਨੂੰ 35.4 ਓਵਰਾਂ ਵਿੱਚ 188 ਦੌੜਾਂ ’ਤੇ ਢੇਰ ਕਰ ਦਿੱਤਾ। ਭਾਰਤ ਲਈ ਮੁਹੰਮਦ ਸ਼ਮੀ ਅਤੇ ਮੁਹੰਮਦ ਸਿਰਾਜ ਨੇ ਤਿੰਨ-ਤਿੰਨ ਵਿਕਟਾਂ ਲਈਆਂ। ਆਸਟਰੇਲੀਆ ਵੱਲੋਂ ਸਲਾਮੀ ਬੱਲੇਬਾਜ਼ ਮਿਸ਼ੇਲ ਮਾਰਸ਼ ਨੇ ਸਭ ਤੋਂ ਵੱਧ 81 ਦੌੜਾਂ ਬਣਾਈਆਂ।