ਪੱਤਰ ਪ੍ਰੇਰਕ
ਦਸੂਹਾ, 17 ਮਾਰਚ
ਪਿੰਡ ਗੰਗਾਚੱਕ ਦੀ ਸਮੁੱਚੀ ਪੰਚਾਇਤ ਅਕਾਲੀ ਦਲ ਨੂੰ ਛੱਡ ਕੇ ‘ਆਪ’ ਵਿੱਚ ਸ਼ਾਮਲ ਹੋ ਗਈ। ਵਿਧਾਇਕ ਐਡਵੋਕੇਟ ਕਰਮਬੀਰ ਘੁੰਮਣ ਦੀ ਅਗਵਾਈ ਹੇਠ ‘ਆਪ’ ਵਿੱਚ ਸ਼ਾਮਲ ਹੋਏ ਸਰਪੰਚ ਮਹਿੰਦਰ ਸਿੰਘ, ਸਾਬਕਾ ਸਰਪੰਚ ਬਲਬੀਰ ਸਿੰਘ ਲੱਡੂ, ਪੰਚ ਅਵਤਾਰ ਸਿੰਘ, ਪੰਚ ਬੀਬੀ ਸੁਰਿੰਦਰ ਕੌਰ, ਪੰਚ ਅਵਤਾਰ ਤਾਰੀ, ਪੰਚ ਬੀਬੀ ਬਲਵਿੰਦਰ ਕੌਰ, ਪ੍ਰਧਾਨ ਦਲਜੀਤ ਸਿੰਘ, ਨੰਬਰਦਾਰ ਸੁਖਵਿੰਦਰ ਸਿੰਘ ਤੇ ਉਨ੍ਹਾਂ ਦੇ ਸਾਥੀਆਂ ਦਾ ਸਨਮਾਨ ਕੀਤਾ ਗਿਆ। ਇਸ ਮੌਕੇ ਐਡਵੋਕੇਟ ਘੁੰਮਣ ਨੇ ਸੰਬੋਧਨ ਕਰਦਿਆਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਕਹਿਣੀ ਤੇ ਕਰਨੀ ਵਿੱਚ ਕੋਈ ਫ਼ਰਕ ਨਹੀਂ ਹੈ। ਪਾਰਟੀ ਨੇ ਚੋਣਾਂ ਤੋਂ ਪਹਿਲਾਂ ਜਿਹੜੇ ਵਾਅਦੇ ਕੀਤੇ ਸਨ, ਉਨ੍ਹਾਂ ਨੂੰ ਸਰਕਾਰ ਬਣਨ ਤੋਂ ਬਾਅਦ ਲੜੀਵਾਰ ਪੁਗਾਇਆ ਜਾ ਰਿਹਾ ਹੈ। ਇਸ ਕਾਰਨ ਹਰ ਵਰਗ ਪਾਰਟੀ ਨਾਲ ਜੁੜ ਰਿਹਾ ਹੈ।