ਪੱਤਰ ਪ੍ਰੇਰਕ
ਅੰਮ੍ਰਿਤਸਰ, 17 ਮਾਰਚ
ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਸ੍ਰੀ ਗੁਰੂ ਗ੍ਰੰਥ ਸਾਹਿਬ ਭਵਨ ਵਿੱਚ ਤਿੰਨ ਸਾਲਾਂ ਬਾਅਦ ਹੋਈ ਅਲੂਮਨੀ ਮੀਟ ਵਿਚ ਵੱਡੀ ਗਿਣਤੀ ਵਿੱਚ ਸਾਬਕਾ ਵਿਦਿਆਰਥੀਆਂ ਨੇ ਹਿੱਸਾ ਲਿਆ। ਸਥਾਨਕ ਸਰਕਾਰਾਂ ਮੰਤਰੀ ਡਾ. ਇੰਦਰਬੀਰ ਸਿੰਘ ਨਿੱਝਰ ਇਸ ਮੌਕੇ ਮੁੱਖ ਮਹਿਮਾਨ ਸਨ। ਅਲੂਮਨੀ ਐਸੋਸੀਏਸ਼ਨ ਦੇ ਉਪ ਪ੍ਰਧਾਨ ਵਿਧਾਇਕ ਡਾ. ਕੁੰਵਰ ਵਿਜੈ ਪ੍ਰਤਾਪ ਸਿੰਘ ਇਸ ਮੌਕੇ ਵਿਸ਼ੇਸ਼ ਮਹਿਮਾਨ ਵਜੋਂ ਸ਼ਾਮਲ ਸਨ।
ਇਸ ਮੌਕੇ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਪ੍ਰੋ. ਜਸਪਾਲ ਸਿੰਘ ਸੰਧੂ ਨੇ ਸਾਬਕਾ ਦਸ ਵਿਦਿਆਰਥੀਆਂ ਦਾ ਸਨਮਾਨ ਕੀਤਾ। ਡਾ. ਨਿੱਝਰ ਨੇ ਆਪਣੇ ‘ਵਰਸਿਟੀ ਨਾਲ ਜੁੜੀਆਂ ਯਾਦਾਂ ਨੂੰ ਜੀਵਨ ਦਾ ਸੁਨਿਹਰੀ ਭਾਗ ਦੱਸਿਆ।
ਡਾ. ਕੁੰਵਰ ਵਿਜੈ ਪ੍ਰਤਾਪ ਸਿੰਘ ਨੇ ਕਿਹਾ ਕਿ ‘ਵਰਸਿਟੀ ਨੂੰ ਵਿਸ਼ਵ ਪੱਧਰ ਦੀ ਯੂਨੀਵਰਸਿਟੀ ਬਣਾਉਣ ਲਈ ਉਨ੍ਹਾਂ ਨੇ ਵਿਧਾਨ ਸਭਾ ਦੇ ਵਿਚ ਧਿਆਨ ਲਿਆਊ ਮਤਾ ਲਿਆਂਦਾ ਹੈ।