ਟ੍ਰਿਬਿਊਨ ਨਿਊਜ਼ ਸਰਵਿਸ
ਅੰਮ੍ਰਿਤਸਰ, 17 ਮਾਰਚ
ਰਾਜ ਸਭਾ ਮੈਂਬਰ ਵਿਕਰਮਜੀਤ ਸਾਹਨੀ ਨੇ ਕਿਹਾ ਕਿ ਕੈਨੇਡਾ ’ਚ ਪੜ੍ਹਨ ਲਈ ਗਏ ਪੰਜਾਬ ਦੇ 700 ਵਿਦਿਆਰਥੀਆਂ ਨੂੰ ਵਾਪਸ ਭੇਜਣ ਦਾ ਇਹ ਮਾਮਲਾ ਨਵੀਂ ਦਿੱਲੀ ਵਿੱਚ ਵਿਦੇਸ਼ ਮਾਮਲਿਆਂ ਬਾਰੇ ਸੰਸਦੀ ਕਮੇਟੀ ਦੀ ਮੀਟਿੰਗ ’ਚ ਵਿਦੇਸ਼ ਮੰਤਰੀ ਐੱਸ. ਜੈਸ਼ੰਕਰ ਕੋਲ ਉਠਾਉਣਗੇ। ਉਨ੍ਹਾਂ ਅੱਜ ਇੱਥੇ ਮਲਟੀ ਸਕਿੱਲ ਡਿਵੈਲਪਮੈਂਟ ਸੈਂਟਰ ਵਿੱਚ ਸਨ ਫਾਊਂਡੇਸ਼ਨ ਦੇ ਸਹਿਯੋਗ ਨਾਲ ਨੈਸ਼ਨਲ ਸਕਿੱਲ ਡਿਵੈਲਪਮੈਂਟ ਕਾਰਪੋਰੇਸ਼ਨ ਵੱਲੋਂ ਤਿੰਨ ਰੋਜ਼ਾ ਕੌਮਾਂਤਰੀ ਜੌਬ ਮੋਬਿਲਾਈਜ਼ੇਸ਼ਨ ਕੈਂਪ ਦਾ ਉਦਘਾਟਨ ਕੀਤਾ। ਸ੍ਰੀ ਸਾਹਨੀ ਨੇ ਦੱਸਿਆ ਕਿ ਉਹ ਪਹਿਲਾਂ ਹੀ ਓਟਾਵਾ ਸਥਿਤ ਭਾਰਤੀ ਹਾਈ ਕਮਿਸ਼ਨ ਨਾਲ ਇਸ ਮਾਮਲੇ ਬਾਰੇ ਗੱਲ ਕਰ ਚੁੱਕੇ ਹਨ। ਇਸ ਮੌਕੇ ਸੰਦੀਪ ਕੌੜਾ ਨੇ ਕਿਹਾ ਕਿ ਇਹ ਮੇਲਾ ਵਿਦਿਆਰਥੀਆਂ ਨੂੰ ਅੰਤਰਰਾਸ਼ਟਰੀ ਪੱਧਰ ’ਤੇ ਕੰਮ ਕਰਨ ਦਾ ਮੌਕਾ ਦੇਵੇਗਾ ਅਤੇ ਸਭ ਕੁਝ ਮੁਫਤ ਹੈ।