ਰਤੀਆ (ਪੱਤਰ ਪ੍ਰੇਰਕ): ਡਿਪਟੀ ਕਮਿਸ਼ਨਰ ਪਾਰਥ ਗੁਪਤਾ ਨੇ ਸਿਹਤ ਵਿਭਾਗ ਅਤੇ ਹੋਰ ਸਬੰਧਤ ਵਿਭਾਗ ਮਲੇਰੀਆ ਅਤੇ ਡੇਂਗੂ ਦੀ ਰੋਕਥਾਮ ਲਈ ਲੋੜੀਂਦੀਆਂ ਤਿਆਰੀਆਂ ਤੇ ਪ੍ਰਬੰਧ ਯਕੀਨੀ ਬਣਾਉਣ ਦੀ ਹਦਾਇਤ ਕੀਤੀ ਹੈ। ਉਨ੍ਹਾਂ ਕਿਹਾ ਕਿ ਇਸ ਕਾਰਜ ਲਈ ਸਾਰੇ ਸਬੰਧਤ ਵਿਭਾਗਾਂ ਨੂੰ ਗਤੀਵਿਧੀਆਂ ਚਲਾਉਣੀਆਂ ਚਾਹੀਦੀਆਂ ਹਨ ਅਤੇ ਲੋਕਾਂ ਨੂੰ ਜਾਗਰੂਕ ਕਰਨਾ ਚਾਹੀਦਾ ਹੈ। ਡਿਪਟੀ ਕਮਿਸ਼ਨਰ ਪਾਰਥ ਗੁਪਤਾ ਸਥਾਨਕ ਕੈਂਪ ਦਫ਼ਤਰ ਵਿੱਚ ਜ਼ਿਲ੍ਹਾ ਪੱਧਰੀ ਮਲੇਰੀਆ ਵਰਕਿੰਗ ਕਮੇਟੀ ਅਤੇ ਜ਼ਿਲ੍ਹਾ ਪੱਧਰੀ ਸਰਵੇਲੈਂਸ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ ਕਰ ਰਹੇ ਸਨ।