ਨਵੀਂ ਦਿੱਲੀ, 18 ਮਾਰਚ
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਕਿਹਾ ਕਿ ਮੋਟਾ ਅਨਾਜ ਖੁਰਾਕ ਸੁਰੱਖਿਆ ਦੇ ਨਾਲ-ਨਾਲ ਖਾਣ-ਪੀਣ ਦੀਆਂ ਆਦਤਾਂ ਨਾਲ ਜੁੜੀਆਂ ਚੁਣੌਤੀਆਂ ਨਾਲ ਨਜਿੱਠਣ ਲਈ ਮਦਦਗਾਰ ਸਾਬਤ ਹੋ ਸਕਦਾ ਹੈ। ਉਨ੍ਹਾਂ ਨੇ ਖੇਤੀ ਵਿਗਿਆਨੀਆਂ ਨੂੰ ਕਿਹਾ ਕਿ ਉਹ ਦੇਸ਼ ਦੀ ਅਨਾਜ ਟੋਕਰੀ ਵਿੱਚ ਇਨ੍ਹਾਂ ਪੌਸ਼ਟਿਕ ਅਨਾਜਾਂ ਦੀ ਹਿੱਸੇਦਾਰੀ ਵਧਾਉਣ ਲਈ ਕੰਮ ਕਰਨ। ਸ੍ਰੀ ਮੋਦੀ ਨੇ ਕੌਮਾਂਰਤੀ ਸ੍ਰੀਅੰਨ ਕਾਨਫਰੰਸ’ ਦਾ ਉਦਘਾਟਨ ਕਰਨ ਤੋਂ ਬਾਅਦ ਇਕੱਠ ਨੂੰ ਸੰਬੋਧਨ ਕਰਦਿਆਂ ਮੋਦੀ ਨੇ ਕਿਹਾ ਕਿ ਇਹ ਦੇਸ਼ ਲਈ ਬਹੁਤ ਹੀ ਮਾਣ ਵਾਲੀ ਗੱਲ ਹੈ ਕਿ ਭਾਰਤ ਦੇ ਪ੍ਰਸਤਾਵ ਅਤੇ ਯਤਨਾਂ ਤੋਂ ਬਾਅਦ ਸੰਯੁਕਤ ਰਾਸ਼ਟਰ ਨੇ 2023 ਨੂੰ ’ਕੌਮਾਂਤਰੀ ਮੋਟਾ ਅਨਾਜ ਸਾਲ’ ਐਲਾਨਿਆ ਹੈ।