ਪੱਤਰ ਪ੍ਰੇਰਕ
ਸ੍ਰੀ ਗੋਇੰਦਵਾਲ ਸਾਹਿਬ, 17 ਮਾਰਚ
ਕੇਂਦਰੀ ਜੇਲ੍ਹ ਗੋਇੰਦਵਾਲ ਸਾਹਿਬ ਵਿੱਚ ਡਿਊਟੀ ਕਰਦੇ ਪੈਸਕੋ ਕਰਮਚਾਰੀ ਕੋਲੋਂ ਅਫੀਮ ਅਤੇ ਨਸ਼ੀਲਾ ਪਾਊਡਰ ਬਰਾਮਦ ਕੀਤਾ ਗਿਆ ਹੈ। ਇਸ ਸਬੰਧੀ ਥਾਣਾ ਗੋਇੰਦਵਾਲ ਸਾਹਿਬ ਦੀ ਪੁਲੀਸ ਨੇ ਕੇਸ ਦਰਜ ਕਰ ਲਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਐੱਸਐੱਚਓ ਰਾਜਿੰਦਰ ਸਿੰਘ ਨੇ ਦੱਸਿਆ ਕਿ ਜੇਲ੍ਹ ਵਿੱਚ ਡਿਊਟੀ ਨਿਭਾਅ ਰਹੇ ਪੈਸਕੋ ਕਰਮਚਾਰੀ ਕੋਲੋਂ 52 ਗ੍ਰਾਮ ਅਫੀਮ ਅਤੇ 60 ਗ੍ਰਾਮ ਨਸ਼ੀਲਾ ਪਾਊਡਰ ਬਰਾਮਦ ਕੀਤਾ ਗਿਆ ਹੈ। ਕਾਬੂ ਕੀਤੇ ਪੈਸਕੋ ਕਰਮਚਾਰੀ ਦੀ ਪਛਾਣ ਜਗਦੀਸ਼ ਸਿੰਘ ਵਾਸੀ ਨਵਾ ਪਿੰਡ ਵਜੋਂ ਹੋਈ ਹੈ। ਜੇਲ੍ਹ ਅਧਿਕਾਰੀਆਂ ਨੂੰ ਸ਼ੱਕ ਪੈਣ ‘ਤੇ ਪੈਸਕੋ ਕਰਮਚਾਰੀ ਦੀ ਤਲਾਸ਼ੀ ਲਈ ਤਾਂ ਉਸ ਦੇ ਬੂਟਾਂ ‘ਚ ਲੁਕੋਈ ਅਫੀਮ ਤੇ ਨਸ਼ੀਲਾ ਪਾਊਡਰ ਬਰਾਮਦ ਹੋਇਆ ਹੈ। ਪੁਲੀਸ ਮਾਮਲੇ ਦੀ ਪੜਤਾਲ ਕਰ ਰਹੀ ਹੈ।