ਨਿੱਜੀ ਪੱਤਰ ਪ੍ਰੇਰਕ
ਬਰਨਾਲਾ, 24 ਮਈ
ਜ਼ਿਲ੍ਹਾ ਨੈੱਟਬਾਲ ਐਸੋਸੀਏਸ਼ਨ ਬਰਨਾਲਾ ਵੱਲੋਂ 7ਵੇਂ ਜ਼ਿਲ੍ਹਾ ਪੱਧਰੀ ਜੂਨੀਅਰ (ਅੰਡਰ 19) ਨੈੱਟਬਾਲ ਮੁਕਾਬਲੇ (ਲੜਕੇ-ਲੜਕੀਆਂ) ਐਸ.ਡੀ. ਕਾਲਜ ਬਰਨਾਲਾ ਦੇ ਖੇਡ ਮੈਦਾਨ ਵਿੱਚ ਕਰਵਾਏ ਗਏ। ਐਸੋਸੀਏਸ਼ਨ ਦੇ ਜ਼ਿਲ੍ਹਾ ਪ੍ਰਧਾਨ ਜਤਿੰਦਰ ਨਾਥ ਸ਼ਰਮਾ ਦੀ ਸਰਪ੍ਰਸਤੀ ਅਤੇ ਜਨਰਲ ਸਕੱਤਰ ਗਗਨਦੀਪ ਸਿੰਗਲਾ ਅਤੇ ਪ੍ਰਬੰਧਕੀ ਸਕੱਤਰ ਪ੍ਰੋ. ਬਲਵਿੰਦਰ ਕੁਮਾਰ ਸ਼ਰਮਾ ਦੀ ਦੇਖਰੇਖ ਵਿੱਚ ਹੋਏ ਦੋ ਰੋਜ਼ਾ ਮੁਕਾਬਲਿਆਂ ਜ਼ਿਲ੍ਹੇ ਭਰ ਦੇ ਵੱਖ-ਵੱਖ ਸਕੂਲਾਂ ਤੇ ਸੰਸਥਾਵਾਂ ਦੀਆਂ 20 ਟੀਮਾਂ ਨੇ ਹਿੱਸਾ ਲਿਆ। ਲੜਕਿਆਂ ਦੇ ਵਰਗ ਵਿੱਚ ਸਰਵਹਿੱਤਕਾਰੀ ਸਕੂਲ ਦੀ ਟੀਮ ਪਹਿਲੇ, ਵਾਈ ਐਸ ਸਕੂਲ ਦੂਜੇ ਅਤੇ ਹੰਡਿਆਇਆ ਦੀ ਟੀਮ ਤੀਜੇ ਨੰਬਰ ਤੇ ਰਹੀ। ਜਦਕਿ ਲੜਕੀਆਂ ਦੇ ਮੁਕਾਬਲੇ ਵਿੱਚ ਵਾਈ.ਐਸ. ਸਕੂਲ ਪਹਿਲੇ, ਖੁੱਡੀ ਕਲਾਂ ਦੂਜੇ ਅਤੇ ਸਰਕਾਰੀ ਸਕੂਲ ਮੌੜਾਂ ਤੀਜੇ ਨੰਬਰ ’ਤੇ ਰਹੇ। ਮੁਕਾਬਲਿਆਂ ਦੇ ਅੰਤਿਮ ਦਿਨ ਜ਼ਿਲ੍ਹਾ ਯੋਜਨਾ ਬੋਰਡ ਦੇ ਚੇਅਰਮੈਨ ਗੁਰਦੀਪ ਸਿੰਘ ਬਾਠ, ਮਾਰਕੀਟ ਕਮੇਟੀ ਤਪਾ ਦੇ ਚੇਅਰਮੈਨ ਤਰਸੇਮ ਸਿੰਘ ਕਾਹਨੇਕੇ ਅਤੇ ‘ਆਪ’ ਆਗੂ ਇਸ਼ਵਿੰਦਰ ਸਿੰਘ ਜੰਡੂ ਮੁੱਖ ਮਹਿਮਾਨ ਵਜੋਂ ਪੁੱਜੇ। ਉਨ੍ਹਾਂ ਨੇ ਨੈੱਟਬਾਲ ਐਸੋਸੀਏਸ਼ਨ ਦੇ ਇਸ ਉਪਰਾਲੇ ਦੀ ਸ਼ਲਾਘਾ ਕੀਤੀ। ਇਸ ਮੌਕੇ ਮਹਿਮਾਨਾਂ ਨੇ ਖਿਡਾਰੀਆਂ ਨੂੰ ਇਨਾਮਾਂ ਦੀ ਵੰਡ ਵੀ ਕੀਤੀ ਗਈ।