ਭੁੱਚੋ ਮੰਡੀ: ਗੁਰੂ ਨਾਨਕ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਭੁੱਚੋ ਮੰਡੀ ਦਾ ਬਾਰ੍ਹਵੀਂ ਜਮਾਤ ਦਾ ਨਤੀਜਾ 100 ਫ਼ੀਸਦੀ ਰਿਹਾ। ਪ੍ਰਿੰਸੀਪਲ ਮੈਡਮ ਬਲਵੀਰ ਕੌਰ ਨੇ ਦੱਸਿਆ ਕਿ ਵਿਦਿਆਰਥਣ ਨਵਜੋਤ ਕੌਰ ਨੇ 95.8 ਫ਼ੀਸਦੀ ਅੰਕ ਲੈ ਕੇ ਸਕੂਲ ਵਿੱਚੋਂ ਪਹਿਲਾ, ਇੰਦਰਪ੍ਰੀਤ ਕੌਰ ਨੇ 95.4 ਫ਼ੀਸਦੀ ਅੰਕਾਂ ਨਾਲ ਦੂਜਾ ਅਤੇ ਹਰਮਨ ਕੌਰ ਨੇ 95.2 ਫ਼ੀਸਦੀ ਅੰਕ ਲੈ ਕੇ ਤੀਜਾ ਸਥਾਨ ਹਾਸਲ ਕੀਤਾ। ਇਸ ਤੋਂ ਇਲਾਵਾ 6 ਵਿਦਿਆਰਥੀਆਂ ਨੇ 90 ਫੀਸਦੀ, 7 ਵਿਦਿਆਰਥੀਆਂ ਨੇ 85 ਫੀਸਦੀ, 3 ਵਿਦਿਆਰਥੀਆਂ ਨੇ 80 ਫੀਸਦੀ ਅਤੇ 4 ਵਿਦਿਆਰਥੀਆਂ ਨੇ 75 ਫੀਸਦੀ ਤੋਂ ਵੱਧ ਅੰਕ ਪ੍ਰਾਪਤ ਕੀਤੇ। ਬਾਕੀ ਵਿਦਿਆਰਥੀਆਂ ਨੇ ਪਹਿਲੇ ਦਰਜੇ ਵਿੱਚ ਪ੍ਰੀਖਿਆ ਪਾਸ ਕੀਤੀ ਹੈ। ਉਨ੍ਹਾਂ ਵਿਦਿਆਰਥੀਆਂ ਮਾਪੇ ਅਤੇ ਸਟਾਫ ਨੂੰ ਵਧਾਈ ਦਿੱਤੀ। -ਪੱਤਰ ਪ੍ਰੇਰਕ