ਤਪਾ ਮੰਡੀ (ਪੱਤਰ ਪ੍ਰ੍ੇਰਕ): ਸਿੱਖ ਜਥੇਬੰਦੀਆਂ ਵੱਲੋਂ 1984 ਦੇ ਸਿੱਖ ਕਤਲੇਆਮ ਨੂੰ ਲੈ ਕੇ 1 ਜੂਨ ਤੋਂ 7 ਜੂਨ ਤੱਕ ਮਨਾਏ ਜਾ ਰਹੇ ਘੱਲੂਘਾਰਾ ਦਿਵਸ ਦੇ ਮੱਦੇਨਜ਼ਰ ਤਪਾ ਪੁਲੀਸ ਵੱਲੋਂ ਪਿੰਡਾਂ ਤੇ ਸ਼ਹਿਰਾਂ ’ਚ ਫਲੈਗ ਮਾਰਚ ਕੱਢੇ ਜਾ ਰਹੇ ਹਨ। ਡੀਐੱਸਪੀ ਤਪਾ ਰਵਿੰਦਰ ਸਿੰਘ ਰੰਧਾਵਾ ਦੀ ਅਗਵਾਈ ਹੇਠ ਅੱਜ ਅਮਨ ਸ਼ਾਂਤੀ ਬਰਕਰਾਰ ਅਤੇ ਲੋਕਾਂ ਦਾ ਮਨੋਬਲ ਕਾਇਮ ਰੱਖਣ ਲਈ ਫਲੈਗ ਮਾਰਚ ਕੱਢਿਆ ਗਿਆ। ਉਨ੍ਹਾਂ ਕਿਹਾ ਕਿ ਲੋਕਾਂ ਨੂੰ ਬੇਫਿਕਰ ਹੋ ਕੇ ਆਪਣਾ ਕਾਰੋਬਾਰ ਕਰਦੇ ਰਹਿਣਾ ਚਾਹੀਦਾ ਹੈ ਕਿਉਂਕਿ ਪੁਲੀਸ ਵੱਲੋਂ ਕਿਸੇ ਵੀ ਗਲਤ ਤੇ ਸਮਾਜ ਵਿਰੋਧੀ ਅਨਸਰ ਨੂੰ ਸਿਰ ਨਹੀਂ ਚੁੱਕਣ ਦਿੱਤਾ ਜਾਵੇਗਾ।