ਲਖਨਊ: ਮਸ਼ਹੂਰ ਸ਼ਾਇਰ ਮੁਨੱਵਰ ਰਾਣਾ ਦੀ ਹਾਲਤ ਬਹੁਤ ਗੰਭੀਰ ਹੈ ਅਤੇ ਉਨ੍ਹਾਂ ਨੂੰ ਇੱਥੋਂ ਦੇ ਇੱਕ ਹਸਪਤਾਲ ’ਚ ਵੈਂਟੀਲੇਟਰ ’ਤੇ ਰੱਖਿਆ ਹੋਇਆ ਹੈ। ਇਹ ਜਾਣਕਾਰੀ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਨੇ ਦਿੱਤੀ ਹੈ। ਰਾਣਾ (70) ਦੀ ਧੀ ਸੁਮੱਈਆ ਰਾਣਾ ਨੇ ਦੱਸਿਆ ਕਿ ਉਨ੍ਹਾਂ ਨੂੰ ਪਥਰੀ ਦੇ ਅਪਰੇਸ਼ਨ ਤੋਂ ਬਾਅਦ ਹੋਈਆਂ ਸਿਹਤ ਸਮੱਸਿਆਵਾਂ ਕਾਰਨ ਲਖਨਊ ਦੇ ਅਪੋਲੋ ਹਸਪਤਾਲ ਦਾਖਲ ਕਰਵਾਇਆ ਗਿਆ ਹੈ। ਰਾਣਾ ਨੂੰ ਗਲੇ ਦਾ ਕੈਂਸਰ ਹੈ ਅਤੇ ਉਨ੍ਹਾਂ ਦਾ ਡਾਇਲੇਸਿਸ ਵੀ ਹੁੰਦਾ ਹੈ। ਉਨ੍ਹਾਂ ਦੱਸਿਆ ਕਿ ਲੰਘੇ ਮੰਗਲਵਾਰ ਨੂੰ ਉਸ ਦੇ ਪਿਤਾ ਦਾ ਅਪਰੇਸ਼ਨ ਹੋਇਆ ਸੀ ਤੇ ਇਸ ਮਗਰੋਂ ਉਨ੍ਹਾਂ ਦੀ ਸਿਹਤ ਵਿਗੜ ਗਈ। ਜ਼ਿਕਰਯੋਗ ਹੈ ਕਿ ਰਾੲੇਬਰੇਲੀ ਜ਼ਿਲ੍ਹੇ ਦੇ ਮੂਲ ਵਸਨੀਕ ਮਸ਼ਹੂਰ ਸ਼ਾਇਰ ਰਾਣਾ ਨੂੰ ਸਾਲ 2014 ’ਚ ਸਾਹਿਤ ਅਕਾਦਮੀ ਪੁਰਸਕਾਰ ਨਾਲ ਸਨਮਾਨਿਤ ਕੀਤਾ ਗਿਆ ਸੀ। -ਪੀਟੀਆਈ