ਪੱਤਰ ਪ੍ਰੇਰਕ
ਸ਼ਾਹਬਾਦ ਮਾਰਕੰਡਾ, 25 ਮਈ
ਕਾਂਗਰਸ ਵੱਲੋਂ ਵਿੱਢੀ ‘ਹੱਥ ਨਾਲ ਹੱਥ ਜੋੜੋ’ ਮੁਹਿੰਮ ਤਹਿਤ ਪਾਰਟੀ ਦੇ ਸਾਬਕਾ ਬਲਾਕ ਪ੍ਰਧਾਨ ਤੇ ਕੌਂਸਲਰ ਮੋਹਨ ਲਾਲ ਭੰਵਰਾ ਨੇ ਪਿੰਡ ਠੋਲ ਵਿਚ ਇਕ ਜਨ ਸਭਾ ਨੂੰ ਸੰਬੋਧਿਤ ਕਰਦਿਆਂ ਕਿਹਾ ਕਿ ਅੱਜ ਦੇਸ਼ ਦੇ ਲੋਕ ਭਾਰਤੀ ਜਨਤਾ ਪਾਰਟੀ ਦੀ ਸਰਕਾਰ ਤੋਂ ਪ੍ਰੇਸ਼ਾਨ ਹਨ। ਉਨ੍ਹਾਂ ਕਿਹਾ ਕਿ ਦੇਸ਼ ਦੇ ਨਾਲ ਨਾਲ ਸੂਬੇ ਵਿਚ ਵੀ ਬਦਲਾਅ ਦੀ ਲਹਿਰ ਚੱਲ ਰਹੀ ਹੈ, ਜਿਸ ਤਰ੍ਹਾਂ ਦੇਸ਼ ਦੇ ਲੋਕ ਕਾਂਗਰਸ ’ਤੇ ਭਰੋਸਾ ਕਰ ਰਹੇ ਹਨ। ਉਸ ਤੋਂ ਪਤਾ ਲੱਗਦਾ ਹੈ ਕਿ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿਚ ਸਾਬਕਾ ਮੁੱਖ ਮੰਤਰੀ ਭੁਪਿੰਦਰ ਸਿੰਘ ਹੁੱਡਾ ਦੀ ਅਗਵਾਈ ਵਿਚ ਕਾਂਗਰਸ ਦੀ ਸਰਕਾਰ ਬਣੇਗੀ। ਉਨ੍ਹਾਂ ਕਿਹਾ ਕਿ ਵੱਖ-ਵੱਖ ਪਾਰਟੀਆਂ ਦੇ ਨੇਤਾ ਤੇ ਕਾਰਕੁਨ ਕਾਂਗਰਸ ਵਿਚ ਸ਼ਾਮਲ ਹੋ ਰਹੇ ਹਨ। ਭਾਂਵਰਾ ਨੇ ਕਿਹਾ ਕਿ ਭਾਜਪਾ ਨੇ ਲੋਕਾਂ ਨੂੰ ਚੰਗੇ ਦਿਨ ਦਿਖਾਉਣ ਦਾ ਸੁਫ਼ਨਾ ਦਿਖਾ ਕੇ ਸਤਾ ਹਥਿਆਈ ਹੈ। ਉਨ੍ਹਾਂ ਕਿਹਾ ਕਿ ਸੂਬੇ ਵਿਚ ਕਾਨੂੰਨ ਨਾਂ ਦੀ ਕੋਈ ਸ਼ੈਅ ਨਹੀਂ ਸਭ ਪਾਸੇ ਭ੍ਰਿਸ਼ਟਾਚਾਰ ਦਾ ਬੋਲਬਾਲਾ ਹੈ। ਕੋਈ ਵੀ ਕੰਮ ਬਗੈਰ ਰਿਸ਼ਵਤ ਦੇ ਨਹੀਂ ਹੋ ਰਿਹਾ। ਇਸ ਮੌਕੇ ਕਾਂਗਰਸ ਜਿਲਾ ਮੀਤ ਪ੍ਰਧਾਨ ਬੀ ਸੀ ਸੀ ਸੈਲ ਸੰਜੀਵ ਚੋਪੜਾ, ਕਰਮਾ ਜੋਗੀ, ਦਲਵੀਰ ਸਿੰਘ, ਜਸਬੀਰ ਸਿੰਘ, ਮਨਜੀਤ ਸਿੰਘ, ਮਦਨ ਲਾਲ ਥੜੋਲੀ ,ਹਰਬੰਸ ਸਿੰਘ ਆਦਿ ਤੋਂ ਇਲਾਵਾ ਕਈ ਕਾਂਗਰਸੀ ਕਾਰਕੁੰਨ ਮੌਜੂਦ ਸਨ।