7 ਕਰੋੜ ਦੀ ਹੈਰੋਇਨ ਸਮੇਤ 2 ਨਸ਼ਾ ਤਸਕਰ ਗਿ੍ਰਫ਼ਤਾਰ

ਸੁਲਤਾਨ ਪੁਰ ਲੋਧੀ, 14 ਜੂਨ (ਪੰਜਾਬੀ ਸਪੈਕਟ੍ਰਮ ਸਰਵਿਸ) ਸੁਲਤਾਨ ਪੁਰ ਲੋਧੀ ਦੀ ਪੁਲਿਸ ਨੇ ਵੱਡੀ ਕਾਰਵਾਈ ਕਰਦਿਆਂ ਲਗਭਗ 7 ਕਰੋੜ ਰੁਪਏ ਦੀ ਹੈਰੋਇਨ ਬਰਾਮਦ ਕੀਤੀ ਹੈ। ਐੱਸ.ਪੀ ਮਨਪ੍ਰੀਤ ਅਤੇ ਡੀ.ਐੱਸ.ਪੀ ਸਰਵਨ ਸਿੰਘ ਨੇ ਦੱਸਿਆ ਕਿ ਨਸ਼ਾ ਤਸਕਰਾਂ ਕੋਲੋਂ ਲਗਭਗ 3 ਲੱਖ ਰੁਪਏ ਵੀ ਬਰਾਮਦ ਕੀਤੇ ਗਏ ਹਨ। ਮੌਕੇ ‘ਤੇ 2 ਦੋਸ਼ੀਆਂ ਨੂੰ ਗਿ੍ਰਫ਼ਤਾਰ ਕਰ ਲਿਆ ਗਿਆ ਹੈ ਜਦਕਿ 3 ਦੋਸ਼ੀ ਫ਼ਰਾਰ ਹੋ ਗਏ ਹਨ।