ਕੈਨੇਡਾ ‘ਚ ਕੋਰੋਨਾ ਵਾਇਰਸ ਦੇ ਪੀੜਤਾਂ ਦੀ ਗਿਣਤੀ 27 ਹਜ਼ਾਰ ਤੋਂ ਪਾਰ

ਓਟਾਵਾ- ਕੈਨੇਡਾ ਵਿਚ ਕੋਰੋਨਾ ਵਾਇਰਸ ਦੇ 1,383 ਨਵੇਂ ਮਾਮਲਿਆਂ ਦੀ ਪੁਸ਼ਟੀ ਹੋਣ ਨਾਲ ਪੀੜਤਾਂ ਦੀ ਗਿਣਤੀ ਵੱਧ ਕੇ 27 ਹਜ਼ਾਰ ਤੋਂ ਪਾਰ ਹੋ ਗਈ ਹੈ। ਸਿਹਤ ਅਧਿਕਾਰੀਆਂ ਨੇ ਮੰਗਲਵਾਰ ਸ਼ਾਮ ਨੂੰ ਦੱਸਿਆ ਕਿ ਦੇਸ਼ ਵਿਚ ਪਿਛਲੇ 24 ਘੰਟੇ ਦੌਰਾਨ ਨਵੇਂ 1,383 ਮਾਮਲੇ ਦਰਜ ਹੋਏ ਹਨ ਅਤੇ ਇਸ ਦੇ ਨਾਲ ਹੀ ਦੇਸ਼ ਵਿਚ ਪੀੜਤਾਂ ਦੀ ਗਿਣਤੀ 27,063 ਹੋ ਗਈ ਹੈ। ਉੱਥੇ ਹੀ, ਹੁਣ ਤਕ ਕੈਨੇਡਾ ਭਰ ‘ਚ 903 ਲੋਕਾਂ ਦੀ ਮੌਤ ਹੋ ਚੁੱਕੀ ਹੈ।

ਕਿਊਬਿਕ ਵਿਚ ਸਭ ਤੋਂ ਵੱਧ ਮਾਮਲੇ ਆਏ ਹਨ, ਇੱਥੇ 14,248 ਲੋਕ ਪੀੜਤ ਹੋ ਗਏ ਹਨ ਅਤੇ 435 ਲੋਕਾਂ ਦੀ ਮੌਤ ਹੋ ਚੁੱਕੀ ਹੈ। ਓਂਟਾਰੀਓ ਵਿਚ 7,953 ਲੋਕ ਪੀੜਤ ਹਨ ਅਤੇ 334 ਲੋਕਾਂ ਦੀ ਮੌਤ ਹੋ ਚੁੱਕੀ ਹੈ। ਉੱਥੇ ਹੀ, ਬ੍ਰਿਟਿਸ਼ ਕੋਲੰਬੀਆ ਵਿਚ 72 ਲੋਕਾਂ ਦੀ ਮੌਤ ਹੋ ਚੁੱਕੀ ਹੈ। ਵਿਸ਼ਵ ਭਰ ਵਿਚ 19,81,239 ਲੋਕ ਕੋਰੋਨਾ ਦੀ ਲਪੇਟ ਵਿਚ ਹਨ ਅਤੇ 1,26,681 ਲੋਕਾਂ ਦੀ ਮੌਤ ਹੋ ਚੁੱਕੀ ਹੈ।