ਪਾਕਿਸਾਤਾਨ ਦੀ ਇੱਕ ਹੋਰ ਕਰਤੂਤ ਦਾ ਪਰਦਾਫਾਸ਼, ਜਸੂਸੀ ਦੇ ਆਰੋਪ ‘ਚ ਫੜੇ ਗਏ ਪਾਕਿ ਹਾਈ ਕਮਿਸ਼ਨ ਦੇ ਦੋ ਅਧਿਕਾਰੀ

ਜਾਸੂਸੀ ਦੀਆਂ ਗਤੀਵਿਧੀਆਂ ‘ਚ ਸ਼ਾਮਲ ਹੋਣ ਲਈ ਪਾਕਿਸਤਾਨ ਹਾਈ ਕਮਿਸ਼ਨ ਦੇ ਦੋ ਅਧਿਕਾਰੀਆਂ ਨੂੰ ਐਤਵਾਰ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਭਾਰਤ ਨੇ ਪਾਕਿਸਤਾਨ ਹਾਈ ਕਮਿਸ਼ਨ ਦੇ ਦੋਵਾਂ ਅਧਿਕਾਰੀਆਂ ਨੂੰ 24 ਘੰਟਿਆਂ ਵਿੱਚ ਦੇਸ਼ ਛੱਡ ਜਾਣ ਲਈ ਕਿਹਾ ਹੈ।

ਕੋਰੋਨਾ ਮਹਾਂਮਾਰੀ ਦੇ ਕਾਲ ‘ਚ ਵੀ ਪਾਕਿਸਤਾਨ ਆਪਣੀਆਂ ਕਰਤੂਤਾਂ ਤੋਂ ਬਾਜ਼ ਨਹੀਂ ਆ ਰਿਹਾ। ਜਾਸੂਸੀ ਦੀਆਂ ਗਤੀਵਿਧੀਆਂ ‘ਚ ਸ਼ਾਮਲ ਹੋਣ ਲਈ ਪਾਕਿਸਤਾਨ ਹਾਈ ਕਮਿਸ਼ਨ ਦੇ ਦੋ ਅਧਿਕਾਰੀਆਂ ਨੂੰ ਐਤਵਾਰ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਭਾਰਤ ਨੇ ਪਾਕਿਸਤਾਨ ਹਾਈ ਕਮਿਸ਼ਨ ਦੇ ਦੋਵਾਂ ਅਧਿਕਾਰੀਆਂ ਨੂੰ 24 ਘੰਟਿਆਂ ਵਿੱਚ ਦੇਸ਼ ਛੱਡ ਜਾਣ ਲਈ ਕਿਹਾ ਹੈ। ਵਿਦੇਸ਼ ਮੰਤਰਾਲੇ ਨੇ ਪਾਕਿਸਤਾਨ ਦੇ ਹਾਈ ਕਮਿਸ਼ਨ ਇੰਚਾਰਜ ਨੂੰ ਤਲਬ ਕੀਤਾ ਹੈ ਅਤੇ ਇਨ੍ਹਾਂ ਕਾਰਜਾਂ ‘ਤੇ ਸਖਤ ਇਤਰਾਜ਼ ਜਤਾਇਆ ਹੈ।
ਸੂਤਰਾਂ ਅਨੁਸਾਰ ਹਾਈ ਕਮਿਸ਼ਨ ਦੇ ਵੀਜ਼ਾ ਵਿਭਾਗ ਵਿੱਚ ਤਾਇਨਾਤ ਆਬਿਦ ਹੁਸੈਨ ਨੇ ਤਾਹਿਰ ਹੁਸੈਨ ਨੂੰ ਜਾਸੂਸੀ ਗਤੀਵਿਧੀਆਂ ਵਿੱਚ ਸ਼ਾਮਲ ਹੋਣ ਦਾ ਡਿਪਲੋਮੈਟਿਕ ਮਿਸ਼ਨ ਦਾ ਮੈਂਬਰ ਦੇ ਰੂਪ ‘ਚ ਪਰਸੋਨਾ-ਨਾਨ-ਗ੍ਰੇਟਾ ਐਲਾਨ ਕੀਤਾ ਹੈ। ਉਨ੍ਹਾਂ ਨੂੰ ਚੌਵੀ ਘੰਟਿਆਂ ਵਿੱਚ ਦੇਸ਼ ਛੱਡਣ ਲਈ ਕਿਹਾ ਗਿਆ ਹੈ।
ਭਾਰਤ ਨੇ ਪਾਕਿਸਤਾਨੀ ਹਾਈ ਕਮਿਸ਼ਨ ਦੇ ਮੁਖੀ ਨੂੰ ਚੇਤਾਵਨੀ ਦੇਣ ਲਈ ਵੀ ਤਲਬ ਕੀਤਾ ਹੈ ਕਿ ਉਸ ਦੇ ਕੂਟਨੀਤਕ ਮਿਸ਼ਨ ਦਾ ਕੋਈ ਵੀ ਕਰਮਚਾਰੀ ਭਾਰਤ ਵਿਰੋਧੀ ਗਤੀਵਿਧੀਆਂ ‘ਚ ਸ਼ਾਮਲ ਨਹੀਂ ਹੋਣਾ ਚਾਹੀਦਾ ਅਤੇ ਉਸ ਦੇ ਕੂਟਨੀਤਕ ਰੁਤਬੇ ਦੀ ਦੁਰਵਰਤੋਂ ਨਹੀਂ ਕਰਨੀ ਚਾਹੀਦੀ।
ਹਾਲਾਂਕਿ, ਇਹ ਪਹਿਲਾ ਮੌਕਾ ਨਹੀਂ ਹੈ ਜਦੋਂ ਭਾਰਤ ‘ਚ ਜਾਸੂਸੀ ਦਾ ਨੈੱਟਵਰਕ ਚਲਾਉਣ ਦੀ ਸਾਜਿਸ਼ ਨੇ ਨਵੀਂ ਦਿੱਲੀ ‘ਚ ਪਾਕਿਸਤਾਨ ਹਾਈ ਕਮਿਸ਼ਨ ਨਾਲ ਜੁੜੀਆਂ ਤਾਰਾਂ ਦਾ ਪਰਦਾਫਾਸ਼ ਕੀਤਾ। ਇਸ ਤੋਂ ਪਹਿਲਾਂ ਸਾਲ 2016 ਵਿੱਚ ਪਾਕਿ ਹਾਈ ਕਮਿਸ਼ਨ ਦੇ ਇੱਕ ਡਿਪਲੋਮੈਟ ਨੂੰ ਰੰਗੇ ਹੱਥੀਂ ਕਾਬੂ ਕੀਤਾ ਗਿਆ ਸੀ। ਉਸ ਨੂੰ ਵੀ ਪਰਸੋਨਾ-ਨਾਨ-ਗ੍ਰੇਟਾ ਕਹਿ ਕੇ ਭਾਰਤ ਤੋਂ ਕੱਢ ਦਿੱਤਾ ਗਿਆ ਸੀ।