ਨੌਜਵਾਨ ਨੇ ਗੋਲੀ ਮਾਰ ਕੇ ਕੀਤੀ ਆਤਮ ਹੱਤਿਆ

ਅਜਨਾਲਾ 1 ਮਈ  (ਪੰਜਾਬੀ ਸਪੈਕਟ੍ਰਮ ਸਰਵਿਸ)- ਇੱਥੋਂ ਨੇੜਲੇ ਪਿੰਡ ਹਰੜ ਖੁਰਦ ਦੇ ਰਹਿਣ ਵਾਲੇ ਇੱਕ ਨੌਜਵਾਨ ਨੇ ਘਰੇਲੂ ਕਲੇਸ਼ ਦੇ ਚੱਲਦੇ ਹੋਏ ਸਿਰ ਵਿੱਚ ਗੋਲੀ ਮਾਰ ਕੇ ਆਤਮ ਹੱਤਿਆ ਕਰ ਲਈ । ਇਸ ਮਾਮਲੇ ਦੀ ਸੂਚਨਾ ਮਿਲਦਿਆਂ ਹੀ ਸਹਿਰ ਦੇ ਡੇਰਾ ਰੋਡ ਤੇ ਸਥਿਤ ਇੱਕ ਨਿੱਜੀ ਹਸਪਤਾਲ ਪਹੁੰਚੇ ਥਾਣਾ ਅਜਨਾਲਾ ਦੇ ਐਸ.ਐਚ.ਓ ਇੰਸਪੈਕਟਰ ਸਤੀਸ਼ ਕੁਮਾਰ ਨੇ ਪੱਤਰਕਾਰਾਂ ਨੂੰ ਜਾਣਕਾਰੀ ਦਿੰਦਿਆਂ ਦੱਸਿਆ ਕਿ ਉਨ੍ਹਾਂ ਨੂੰ ਸੂਚਨਾ ਮਿਲੀ ਸੀ ਕਿ ਹਰੜ ਖੁਰਦ ਪਿੰਡ ਦੇ ਇੱਕ ਨੌਜਵਾਨ ਨੇ ਆਪਣੇ ਸਿਰ ਵਿੱਚ ਗੋਲੀ ਮਾਰ ਲਈ ਹੈ, ਜਿਸ ਤੋਂ ਬਾਅਦ ਉਹ ਮੌਕੇ ਤੇ ਪਹੁੰਚੇ ਤਾਂ ਹਸਪਤਾਲ ਵਿੱਚ ਆ ਕੇ ਪਤਾ ਲੱਗਾ ਕਿ ਸ਼ਹਿਰ ਦੇ ਨਿੱਜੀ ਬੈਂਕ ਵਿੱਚ ਸੁਰੱਖਿਆ ਗਾਰਡ ਦੀ ਨੌਕਰੀ ਕਰਦਾ ਨੌਜਵਾਨ ਜਤਿੰਦਰ ਸਿੰਘ ਵਾਸੀ ਹਰੜ ਖੁਰਦ ਜਿਸ ਦਾ ਅੱਜ ਆਪਣੀ ਪਤਨੀ ਨਾਲ ਮਾਮੂਲੀ ਝਗੜਾ ਹੋਇਆ ਸੀ ਜਿਸ ਤੋਂ ਬਾਅਦ ਉਸ ਨੇ ਆਪਣੇ ਸਿਰ ਵਿੱਚ ਗੋਲੀ ਮਾਰ ਲਈ ਸੀ, ਜਿਸ ਕਾਰਨ ਹਸਪਤਾਲ ਵਿੱਚ ਪਹੁੰਚਣ ਤੋਂ ਪਹਿਲਾਂ ਹੀ ਉਸ ਦੀ ਮੌਤ ਹੋ ਚੁੱਕੀ ਸੀ ।