ਭਾਰਤ ਪਾਕਿਸਤਾਨ ਸਰਹੱਦ ਤੋਂ ਕਰੋੜਾਂ ਰੁਪਏ ਦੀ ਹੈਰੋਇਨ ਬਰਾਮਦ

ਅਜਨਾਲਾ, 1 ਮਈ (ਪੰਜਾਬੀ ਸਪੈਕਟ੍ਰਮ ਸਰਵਿਸ)- ਐੱਸ.ਟੀ.ਐੱਫ ਅੰਮਿ੍ਰਤਸਰ ਅਤੇ ਬੀ.ਐਸ.ਐਫ ਵੱਲੋਂ ਚਲਾਏ ਇੱਕ ਸਾਂਝੇ ਆਪ੍ਰੇਸ਼ਨ ਦੌਰਾਨ ਅੱਜ ਭਾਰਤ ਪਾਕਿਸਤਾਨ ਸਰਹੱਦ ਤੋਂ ਕਰੋੜਾਂ ਰੁਪਏ ਦੀ ਹੈਰੋਇਨ ਬਰਾਮਦ ਕੀਤੀ ਗਈ ਹੈ। ਭਰੋਸੇਯੋਗ ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਅੱਜ ਭਾਰਤ ਪਾਕਿ ਸਰਹੱਦ ਦੇ ਨਜ਼ਦੀਕ ਵਗਦੇ ਰਾਵੀ ਦਰਿਆ ਤੋਂ ਪਾਰੋ ਐੱਸਟੀਐੱਫ ਅਤੇ ਬੀਐਸਐਫ ਵੱਲੋਂ ਸਾਂਝਾ ਆਪ੍ਰੇਸ਼ਨ ਚਲਾਇਆ ਗਿਆ ਜਿਸ ਦੌਰਾਨ ਕਰੀਬ 30 ਕਰੋੜ ਰੁਪਏ ਮੁੱਲ ਦੀ ਹੈਰੋਇਨ ਬਰਾਮਦ ਹੋਈ ਹੈ, ਉਧਰ ਕਿਸੇ ਵੀ ਅਧਿਕਾਰੀ ਵੱਲੋਂ ਇਸ ਦੀ ਅਜੇ ਤੱਕ ਅਧਿਕਾਰਤ ਤੌਰ ਤੇ ਪੁਸ਼ਟੀ ਨਹੀਂ ਕੀਤੀ ਗਈ ਹੈ।