ਚਾਚੇ ਦੇ ਮੁੰਡੇ ਵੱਲੋਂ ਪੱਥਰ ਮਾਰ ਕੇ ਭਰਾ ਦਾ ਕਤਲ

ਸੁਜਾਨਪੁਰ, (ਪੰਜਾਬੀ ਸਪੈਕਟ੍ਰਮ ਸਰਵਿਸ) – ਸੁਜਾਨਪੁਰ ਜੁਗਿਆਲ ਸੜਕ ‘ਤੇ ਪੈਂਦੇ ਰੇਲਵੇ ਸਟੇਸ਼ਨ ਸ਼ਨੀ ਦੇਵ ਮੰਦਿਰ ਕੋਲ ਪਿਛਲੀ ਰਾਤ ਚਾਚੇ ਦੇ ਮੁੰਡੇ ਵੱਲੋਂ ਪੱਥਰ ਮਾਰ ਕੇ ਭਰਾ ਦਾ ਕਤਲ ਕਰ ਦਿੱਤਾ ਗਿਆ। ਮਿ੍ਰਤਕ ਦੇ ਪਿਤਾ ਕਿਸ਼ੋਰੀ ਲਾਲ ਨੇ ਪੁਲਿਸ ਨੂੰ ਆਪਣੇ ਬਿਆਨਾਂ ਵਿਚ ਦੱਸਿਆ ਕਿ ਪਿਛਲੇ ਦਿਨ ਦੋਨੋਂ ਬਿਆਸ ਲਿੰਕ ਨਹਿਰ ਵਿਚ ਮੱਛੀਆਂ ਫੜਨ ਗਏ ਸੀ। ਵਾਪਸੀ ‘ਤੇ ਦੋਨਾਂ ਦਾ ਝਗੜਾ ਹੋ ਗਿਆ, ਜਿਸ ਨੂੰ ਲੈ ਕੇ ਦਵਿੰਦਰ ਕੁਮਾਰ ਨੇ ਭਗਵਾਨ ਦਾਸ ਦੇ ਸਿਰ ‘ਤੇ ਪੱਥਰ ਮਾਰ ਕੇ ਉਸ ਦਾ ਕਤਲ ਕਰ ਦਿੱਤਾ ਤੇ ਫ਼ਰਾਰ ਹੋ ਗਿਆ। ਪੁਲਿਸ ਵੱਲੋਂ ਲਾਸ਼ ਨੂੰ ਕਬਜ਼ੇ ‘ਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਤੇ ਮਾਮਲਾ ਦਰਜ ਕਰਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ।