ਵਿਆਹ ਤੋਂ ਹਫ਼ਤਾ ਪਹਿਲਾਂ ਨੌਜਵਾਨ ਦਾ ਕਤਲ

ਫਿਰੋਜਪੁਰ, (ਪੰਜਾਬੀ ਸਪੈਕਟ੍ਰਮ ਸਰਵਿਸ) : ਸਰਹੱਦੀ ਪਿੰਡ ਬਾਰੇ ਕੇ ਵਿਖੇ ਬੀਤੀ ਰਾਤ ਇੱਕ ਨੌਜਵਾਨ ਦੇ ਸਿਰ ‘ਚ ਗੋਲੀ ਮਾਰ ਕੇ ਕਤਲ ਕਰ ਦਿੱਤਾ ਗਿਆ। ਵਾਰਦਾਤ ਸਮੇਂ ਉਕਤ ਨੌਜਵਾਨ ਵਿਕਰਮ ਆਪਣੀਆਂ ਭੈਣਾਂ ਅਤੇ ਜੀਜੇ ਦੇ ਨਾਲ ਘਰ ਦੀ ਛੱਤ ‘ਤੇ ਸੁੱਤਾ ਹੋਇਆ ਸੀ। ਪੁਲਿਸ ਵੱਲੋਂ ਮੁੱਢਲੀ ਪੁੱਛ ਗਿੱਛ ਦੌਰਾਨ ਪਰਿਵਾਰਕ ਮੈਂਬਰਾਂ ਵੱਲੋਂ ਕਿਸੇ ਕਿਸਮ ਦੀ ਵੀ ਜਾਣਕਾਰੀ ਹੋਣ ਤੋਂ ਇਨਕਾਰ ਕੀਤਾ ਜਾ ਰਿਹਾ ਹੈ । ਹਾਲਾਂਕਿ ਨਾਲ ਦੀ ਨਾਲ ਇਹ ਗੱਲ ਵੀ ਦੱਸੀ ਜਾ ਰਹੀ ਹੈ ਕਿ ਕਾਤਲ ਕੋਈ ਇੱਕ ਵਿਅਕਤੀ ਸੀ ,ਜਿਸ ਨੇ ਆਉਂਦਿਆਂ ਹੀ ਮਿ੍ਰਤਕ ਵਿਕਰਮ ਦੇ ਸਿਰ ਵਿੱਚ ਗੋਲੀ ਮਾਰ ਦਿੱਤੀ ਅਤੇ ਫਰਾਰ ਹੋ ਗਿਆ। ਸੱਤ ਦਿਨ ਬਾਅਦ ਵਿਕਰਮ ਦਾ ਵਿਆਹ ਸੀ । ਘਟਨਾ ਦਾ ਪਤਾ ਲੱਗਦੇ ਹੀ ਡਾਗ ਸਕੁਐਡ ਅਤੇ ਫੋਰੈਂਸਿਕ ਟੀਮ ਦੇ ਨਾਲ ਪੁਲਿਸ ਘਟਨਾ ਸਥੱਲ ‘ਤੇ ਪਹੁੰਚ ਗਈ ਅਤੇ ਜਾਂਚ ਸ਼ੁਰੂ ਕਰ ਦਿੱਤੀ ।ਪੁਲਿਸ ਵੱਲੋਂ ਇਸ ਸਬੰਧੀ ਪਰਿਵਾਰ ਸਮੇਤ ਵੱਖ ਵੱਖ ਐਂਗਲਾਂ ਤੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਅਸੀਂ ਭਰੋਸੇਯੋਗ ਸੂਤਰਾਂ ਮੁਤਾਬਕ ਪੁਲਿਸ ਵੱਲੋਂ ਨਜਦੀਕ ਹੀ ਰਹਿੰਦੀ ਇਕ ਲੜਕੀ ਅਤੇ ਕੁਝ ਨਜ਼ਦੀਕੀ ਰਿਸ਼ਤੇਦਾਰਾਂ ਨੂੰ ਪੁੱਛ ਗਿੱਛ ਲਈ ਲਿਆਂਦਾ ਗਿਆ।