25 ਬੋਤਲਾਂ ਨਜਾਇਜ਼ ਸ਼ਰਾਬ ਬਰਾਮਦ, ਇਕ ਕਾਬੂ

ਸ੍ਰੀ ਮੁਕਤਸਰ ਸਾਹਿਬ,(ਤੇਜਿੰਦਰ ਧੂੜੀਆ)  ਥਾਣਾ ਸਿਟੀ ਸ੍ਰੀ ਮੁਕਤਸਰ ਸਾਹਿਬ ਦੀ ਪੁਲਿਸ ਨੇ ਇਕ ਵਿਅਕਤੀ ਨੂੰ 25 ਬੋਤਲਾਂ ਨਜਾਇਜ਼ ਸ਼ਰਾਬ ਸਣੇ ਗਿ੍ਰਫ਼ਤਾਰ ਕੀਤਾ ਹੈ। ਜਾਣਕਾਰੀ ਦਿੰਦੇ ਸਹਾਇਕ ਥਾਣੇਦਾਰ ਸੁਖਦੇਵ ਸਿੰਘ ਨੇ ਦੱਸਿਆ ਕਿ ਮੁਖਬਰ ਦੀ ਸੂਚਨਾ ਦੇ ਅਧਾਰ ਤੇ ਰੇਡ ਕਰਕੇ ਦਰਸ਼ਨ ਸਿੰਘ ਉਰਫ਼ ਘੁੱਲਾ ਵਾਸੀ ਸ੍ਰੀ ਮੁਕਤਸਰ ਸਾਹਿਬ ਨੂੰ 25 ਬੋਤਲਾਂ ਨਜਾਇਜ਼ ਸ਼ਰਾਬ ਸਣੇ ਕਾਬੂ ਕੀਤਾ ਹੈ। ਦੋਸ਼ੀ ਵਿਰੁੱਧ ਐਕਸਾਈਜ ਐਕਟ ਦੇ ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ।