ਗੁਰੂ ਗ੍ਰੰਥ ਸਾਹਿਬ ਦੀ ਪਵਿੱਤਰ ਬੀੜ ਚੁੱਕ ਕੇ ਲਿਜਾਣ ਵਾਲੇ ਵਿਅਕਤੀ ਤੇ ਮਾਮਲਾ ਦਰਜ

ਮਾਮਲਾ ਸ਼੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦਾ

ਭੀਖੀ, ( ਕਮਲ ਕਾਂਤ ): ਨੇੜਲੇ ਪਿੰਡ ਗੁੜਥੜੀ ਵਿਖੇ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੇ ਮਾਮਲੇ ਵਿੱਚ ਸਥਾਨਕ ਪੁਲਿਸ ਨੇ ਇੱਕ ਵਿਅਕਤੀ ਵਿਰੁੱਧ ਮਾਮਲਾ ਦਰਜ ਕੀਤਾ ਹੈ।ਪ੍ਰਾਪਤ ਜਾਣਕਾਰੀ ਅਨੁਸਾਰ ਪਿੰਡ ਦੇ ਹੀ ਇੱਕ ਵਿਅਕਤੀ ਵੱਲੋਂ ਪਿੰਡ ਦੇ ਡੇਰੇ ਵਿੱਚ ਪ੍ਰਕਾਸ਼ ਕੀਤੇ ਗਏ ਸ਼੍ਰੀ ਗੁਰੂ ਗਰੰਥ ਸਾਹਿਬ ਜੀ ਦੀ ਪਵਿੱਤਰ ਬੀੜ ਜੋ ਕਿ ਗੁਰੂਦੁਆਰਾ ਸਾਹਿਬ ਵਿੱਚੋਂ ਲਿਜਾ ਕੇ ਪ੍ਰਕਾਸ਼ ਕੀਤੀ ਗਈ ਸੀ, ਨੂੰ ਡੇਰੇ ਵਿੱਚੋਂ ਇਕੱਲੇ ਨੇ ਲਿਆ ਕੇ ਗੁਰੂਦੁਆਰਾ ਸਾਹਿਬ ਵਿਖੇ ਰੱਖ ਦਿੱਤੀ ਅਤੇ ਗੁਰੂਦੁਆਰਾ ਸਾਹਿਬ ਦੇ ਸ਼੍ਰੀ ਗੁਰੂ ਗਰੰਥ ਸਾਹਿਬ ਜੀ ਦੇ ਪ੍ਰਕਾਸ਼ ਵਾਲੇ ਥੜੇ ਦੇ ਸ਼ੀਸੇ ਲੱਗੇ ਹੋਣ ਕਾਰਨ ਉਨ੍ਹਾਂ ਨੂੰ ਵੀ ਤੌੜ ਦਿੱਤਾ ਜਿਸ ਨਾਲ ਉਕਤ ਵਿਅਕਤੀ ਗੰਭੀਰ ਰੂਪ ਵਿੱਚ ਜਖ਼ਮੀ ਹੋ ਗਿਆ ਜਿਸ ਨੂੰ ਇਲਾਜ ਲਈ ਹਸਪਤਾਲ ਦਾਖਲ ਕਰਵਾਇਆ ਗਿਆ ।ਇਸ ਘਟਨਾ ਨਾਲ ਸ਼੍ਰੀ ਗੁਰੁ ਗ੍ਰੰਥ ਸਾਹਿਬ ਜੀ ਦੇ ਅੰਗਾਂ ਨੂੰ ਵੀ ਨੁਕਸਾਨ ਪੁੱਜਾ ਹੈ।ਇਸ ਬੇਅਦਬੀ ਦੀ ਸੂਚਨਾ ਤੁਰੰਤ ਥਾਣਾ ਭੀਖੀ ਨੂੰ ਦਿੱਤੀ ਗਈ।ਜਿਸ ਤੇ ਕਾਰਵਾਈ ਕਰਦਿਆਂ ਪੁਲਿਸ ਨੇ ਛੰਜੂ ਸਿੰਘ ਪੁੱਤਰ ਮਾਣਾ ਸਿੰਘ ਦੇ ਖਿਲਾਫ ਆਈਪੀਸੀ ਦੀ ਧਾਰਾ 295 ਏ, 454, 427,506 ਦੇ ਅਧੀਨ ਮਾਮਲਾ ਦਰਜ ਕਰ ਲਿਆ ਹੈ।ਸਿੱਖ ਸੰਗਠਨਾਂ ਅਤੇ ਪਿੰਡ ਵਾਸੀਆਂ ਨੂੰ ਘਟਨਾ ਦਾ ਪਤਾ ਲੱਗਦਿਆਂ ਹੀ ਉਹ ਗੁਰੂਦੁਆਰਾ ਸੰਤ ਬਾਬਾ ਅਤਰ ਸਿੰਘ ਵਿਖੇ ਇਕੱਠੇ ਹੋਣੇ ਸ਼ੁਰੂ ਹੋ ਗਏ।ਪੁਲਿਸ ਪ੍ਰਸ਼ਾਸਨ ਵੱਲੋਂ ਵੀ ਭਾਰੀ ਮਾਤਰਾ ਵਿੱਚ ਪੁਲਿਸ ਤਾਇਨਾਤ ਕੀਤੀ ਗਈ ਸੀ।ਆਖਿਰ ਪਿੰਡ ਵਾਸੀਆਂ ਅਤੇ ਸਿੱਖ ਸੰਗਠਨਾਂ ਦੇ ਮੁਖੀਆਂ ਵਿਚਕਾਰ ਚੱਲੀ ਗੱਲਬਾਤ ਦੌਰਾਨ ਪਿੰਡ ਵਾਸੀਆਂ ਨੇ ਇਸ ਘਟਨਾ ਦਾ ਪਸ਼ਚਾਤਾਪ ਕਰਦਿਆਂ ਗੁਰੂਦੂਆਰਾ ਸਾਹਿਬ ਵਿਖੇ ਸ਼੍ਰੀ ਅਖੰਡਪਾਠ ਸਾਹਿਬ ਦੇ ਭੋਗ ਪਾਉਣ ਤੋਂ ਬਾਦ ਮੁੜ ਅਜਿਹੀ ਗਲਤੀ ਨਾ ਦੁਹਰਾਉਣ ਤੋਂ ਬਾਦ ਮਾਮਲਾ ਨਿਪਟ ਗਿਆ।ਪੁਲਿਸ ਪ੍ਰਸਾਸ਼ਨ ਵੱਲੋਂ ਐਸ.ਪੀ ਕੁਲਦੀਪ ਸਿੰਘ ਸੋਹੀ ਅਤੇ ਡੀ.ਐਸ.ਪੀ ਹਰਜਿੰਦਰ ਸਿੰਘ ਗਿੱਲ ਦੀ ਸੂਝ ਬੂਝ ਨਾਲ ਇਹ ਮਾਮਲਾ ਹੱਲ ਹੋ ਗਿਆ।ਇਸ ਦੌਰਾਨ ਦਮਦਮੀ ਟਕਸਾਲ ਦੇ ਭਾਈ ਅਮਰੀਕ ਸਿੰਘ ਅਜਨਾਲਾ, ਬਚਿੱਤਰ ਸਿੰਘ ਪ੍ਰਧਾਨ ਰਾਗੀ ਸਭਾ, ਹਰਜਿੰਦਰ ਸਿੰਘ ਭੀਖੀ, ਸੁਖਚੈਨ ਸਿੰਘ ਅਤਲਾ, ਅਮਰਜੀਤ ਸਿੰਘ ਕਣਕਵਾਲ ਭੰਗੂਆਂ, ਬਾਬਾ ਜਸਵਿੰਦਰ ਸਿੰਘ, ਬਾਬਾ ਬੂਟਾ ਸਿੰਘ ਗੁੜਥੜੀ, ਬਾਬਾ ਦਰਸ਼ਨ ਸਿੰਘ ਬਾਠਾਂਵਾਲੇ, ਪ੍ਰਗਟ ਸਿੰਘ ਖਾਲਸਾ ਤੋਂ ਇਲਾਵਾ ਵਿਧਾਇਕ ਨਾਜ਼ਰ ਸਿੰਘ ਮਾਨਸ਼ਾਹੀਆਂ ਤੋਂ ਇਲਾਵਾ ਰਾਏ ਸਿੰਘ ਸਰਪੰਚ, ਫੌਜਾ ਸਿੰਘ ਸਾਬਕਾ ਸਰਪੰਚ, ਗੋਬਿੰਦ ਸਿੰਘ, ਗੁਰਬਚਨ ਸਿੰਘ, ਘੁੱਕਰ ਸਿੰਘ, ਲਾਭ ਸਿੰਘ, ਨੇਕ ਸਿੰਘ ਅਤੇ ਜਸਵੀਰ ਸਿੰਘ ਖੀਵਾ ਪਿੰਡ ਵਾਸੀ ਵੀ ਮੋਜੂਦ ਸਨ।ਐਸ.ਪੀ ਕੁਲਦੀਪ ਸਿੰਘ ਸੋਹੀ ਨੇ ਦੱਸਿਆ ਕਿ ਸੰਜੂ ਸਿੰਘ ਦੇ ਖਿਲਾਫ ਥਾਣਾ ਭੀਖੀ ਵਿਖੇ ਮੁਕੱਦਮਾ ਦਰਜ ਕਰਕੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।