ਪ੍ਰਿੰਸੀਪਲ ਰੋਮਾਣਾ ਨੂੰ ਸਿੱਖਿਆ ਸਕੱਤਰ ਵੱਲੋਂ ਮਿਲਿਆ ਸਨਮਾਨ

ਸਾਲ 2018-19 ਅਧੀਨ ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਦਸਵੀਂ ਅਤੇ ਬਾਰ੍ਹਵੀਂ ਦੀਆਂ ਬੋਰਡ ਦੀਅਾਂ ਪ੍ਰੀਖਿਆਵਾਂ ਵਿੱਚੋਂ ਵਧੀਆ ਨਤੀਜੇ ਦੇਣ ਪ੍ਰਾਪਤ ਕਰਨ ਉਪਰੰਤ ਮਾਣਯੋਗ ਸਿੱਖਿਆ ਸਕੱਤਰ ਸ੍ਰੀ ਕ੍ਰਿਸ਼ਨ ਕੁਮਾਰ ਜੀ ਵੱਲੋਂ ਪ੍ਰਿੰਸੀਪਲ ਨੂੰ ਵਧੀਆ ਕਾਰਗੁਜ਼ਾਰੀ ਵਿਖਾਉਣ ਲਈ ਪ੍ਰਸੰਸਾ ਪੱਤਰ ਭੇਜੇ ਗਏ।ਇਸੇ ਹੀ ਤਰ੍ਹਾਂ ਜ਼ਿਲ੍ਹਾ ਮੁਕਤਸਰ ਸਾਹਿਬ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਭਲਾਈਆਣਾ ਦੇ ਪ੍ਰਿੰਸੀਪਲ ਸਾਧੂ ਸਿੰਘ ਰੋਮਾਣਾ ਨੂੰ ਜੋ ਹੁਣ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਗੰਗਾ (ਬਠਿੰਡਾ) ਪਿੰਡ ਤੈਨਾਤ ਹਨ।ਦਸਵੀਂ ਅਤੇ ਬਾਰ੍ਹਵੀਂ ਸ਼੍ਰੇਣੀ ਦੇ ਵਧੀਆ ਨਤੀਜਿਆਂ ਲਈ ਦੋ ਪ੍ਰਸ਼ੰਸਾ ਪੱਤਰ ਭੇਜੇ ਗਏ ਹਨ।ਇਸ ਮੌਕੇ ਪ੍ਰਿੰਸੀਪਲ ਸਾਧੂ ਸਿੰਘ ਰੋਮਾਣਾ ਵੱਲੋਂ ਮਾਨਯੋਗ ਸਿੱਖਿਆ ਸਕੱਤਰ ਦਾ ਧੰਨਵਾਦ ਕੀਤਾ ਅਤੇ ਸਮੂਹ ਸਕੂਲ ਸਟਾਫ਼ ਨੂੰ ਵਧਾਈ ਦਿੱਤੀ।