ਫਰੀਦਕੋਟ, (ਪੰਜਾਬੀ ਸਪੈਕਟ੍ਰਮ ਸਰਵਿਸ) ਫਰੀਦਕੋਟ ਦੇ ਪਿੰਡ ਮਚਾਕੀ ਕਲਾਂ ਵਿਚ ਸਹੁਰੇ ਪਰਿਵਾਰ ਵੱਲੋਂ ਕੁੱਟਮਾਰ ਅਤੇ ਤਾਅਨੇ ਦੇਣ ਤੇ ਨੌਜਵਾਨ ਨੇ ਜਹਿਰ ਖਾ ਕੇ ਖੁਦਕੁਸ਼ੀ ਕਰ ਲਈ। ਮਿ੍ਰਤਕ ਦੇ ਪਿਤਾ ਦੇ ਬਿਆਨਾਂ ਉਤੇ ਪਤਨੀ, ਸੱਸ ਅਤੇ ਸਹੁਰੇ ਸਮੇਤ 6 ਲੋਕਾਂ ਖਿਲਾਫ ਮਾਮਲਾ ਦਰਜ ਹੋਇਆ ਹੈ। ਪੁਲਿਸ ਨੇ ਮੁਲਜਮਾਂ ਨੂੰ ਗਿ੍ਰਫਤਾਰ ਵੀ ਕਰ ਲਿਆ ਹੈ। ਪੁਲਿਸ ਨੇ ਮਿ੍ਰਤਕ ਦੀ ਲਾਸ਼ ਦਾ ਪੋਸਟਮਾਰਟਮ ਕਰਵਾਉਣ ਤੋਂ ਬਾਅਦ ਪਰਿਵਾਰ ਦੇ ਹਵਾਲੇ ਕਰ ਦਿੱਤੀ ਹੈ। ਨੌਜਵਾਨ ਦੇ ਪਿਤਾ ਨੇ ਕਿਹਾ ਕਿ ਮਚਾਕੀ ਕਲਾਂ ਨਿਵਾਸੀ ਕੁਲਵਿੰਦਰ ਸਿੰਘ ਦਾ ਵਿਆਹ ਇਕ ਸਾਲ ਪਹਿਲਾ ਜਲੰਧਰ ਦੀ ਮੁਸਕਾਨ ਦੇ ਨਾਲ ਹੋਇਆ ਸੀ।ਵਿਆਹ ਦੇ ਕੁਝ ਦੇਰ ਬਾਅਦ ਵਿਵਾਦ ਹੋਣਾ ਸ਼ੁਰੂ ਹੋ ਗਿਆ। ਇਕ ਦਿਨ ਕੁਲਵਿੰਦਰ ਦਾ ਸਹੁਰਾ ਪਰਿਵਾਰ ਆਇਆ ਅਤੇ ਉਸ ਨੇ ਕੁਲਵਿੰਦਰ ਦੇ ਪਿਤਾ ਦੀ ਕੁੱਟਮਾਰ ਕੀਤੀ ਅਤੇ ਮਾੜੇ ਸ਼ਬਦ ਵੀ ਬੋਲੇ ਸਨ। ਜਿਸ ਕਾਰਨ ਬੇਇੱਜਤੀ ਮਹਿਸੂਸ ਕਰਦੇ ਹੋਏ ਕੁਲਵਿੰਦਰ ਨੇ ਸਲਫਰ ਦੀਆ ਗੋਲੀਆ ਖਾ ਕੇ ਖੁਦਕੁਸ਼ੀ ਕਰ ਲਈ ਹੈ। ਡੀਐਸਪੀ ਸਤਵਿੰਦਰ ਵਿਰਕ ਨੇ ਕਿਹਾ ਕਿ ਸੂਚਨਾ ਮਿਲਣ ਉਤੇ ਪੁਲਿਸ ਨੇ ਮਾਮਲਾ ਦਰਜ ਕੀਤਾ ਅਤੇ ਮੁਲਜਮਾਂ ਨੂੰ ਗਿ੍ਰਫਤਾਰ ਕਰ ਲਿਆ ਹੈ ਅਤੇ ਉਹਨਾਂ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ। ਮਿ੍ਰਤਕ ਦੀ ਲਾਸ਼ ਦਾ ਪੋਸਟਮਾਰਟਮ ਕਰਵਾ ਕੇ ਪਰਿਵਾਰ ਨੂੰ ਸੌਂਪ ਦਿੱਤੀ ਹੈ।