ਮਿਸ਼ਨ ਫਤਿਹ ਤਹਿਤ ਪੁਲਿਸ ਮੁਲਾਜ਼ਮਾਂ ਦੀ ਕੀਤੀ ਗਈ ਹੌਸਲਾ ਅਫਜਾਈ

ਦੇਸ਼ ਦੇ ਰਹਰ ਜ਼ਿਲ੍ਹੇ ‘ਚ ਕੋਰੋਨਾਵਾਇਰਸ ਨੇ ਹਾਹਾਕਾਰ ਮਚਾਇਆ ਹੋਇਆ ਹੈ। ਇਸ ਦੇ ਨਾਲ ਹੀ ਪੰਜਾਬ ‘ਚ ਵੀ ਕੋਵਿਡ-19 ਦੇ ਕੇਸਾਂ ਵਿਚ ਲਗਾਤਾਰ ਵਾਧਾ ਹੋ ਰਿਹਾ ਹੈ।

ਬਠਿੰਡਾ: ਦੇਸ਼ ਦੇ ਰਹਰ ਜ਼ਿਲ੍ਹੇ ‘ਚ ਕੋਰੋਨਾਵਾਇਰਸ ਨੇ ਹਾਹਾਕਾਰ ਮਚਾਇਆ ਹੋਇਆ ਹੈ। ਇਸ ਦੇ ਨਾਲ ਹੀ ਪੰਜਾਬ ‘ਚ ਵੀ ਕੋਵਿਡ-19 ਦੇ ਕੇਸਾਂ ਵਿਚ ਲਗਾਤਾਰ ਵਾਧਾ ਹੋ ਰਿਹਾ ਹੈ। ਦੱਸ ਦਈਏ ਕਿ ਹੁਣ ਇਸ ਮਹਾਮਾਰੀ ਕਰਕੇ ਦਿਨ ਰਾਤ ਡਿਊਟੀ ਕਰ ਰਹੇ ਪੁਲਿਸ ਮੁਲਾਜ਼ਮਾਂ ਦੀ ਵਰਦੀ ‘ਤੇ ਮਿਸ਼ਨ ਫਤਿਹ ਦਾ ਝੰਡਾ ਲਾ ਕੇ ਬਠਿੰਡਾ ਦੇ ਐਸਐਸਪੀ ਵੱਲੋਂ ਹੌਸਲਾ ਅਫਜਾਈ ਕੀਤੀ ਗਈ।

ਐਸਐਸਪੀ ਡਾ. ਨਾਨਕ ਸਿੰਘ ਨੇ ਦੱਸਿਆ ਕਿ ਬਠਿੰਡਾ ਵਿੱਚ ਲੌਕਡਾਊਨ ਹੋਣ ਕਾਰਨ ਤਕਰੀਬਨ 1200 ਪੁਲਿਸ ਵਾਲੇ ਆਪਣੀ ਡਿਊਟੀ ਨਿਭਾ ਰਹੇ ਹਨ। ਜਿਨ੍ਹਾਂ ਨੂੰ ਨਿਰੰਤਰ ਉਤਸ਼ਾਹਿਤ ਕੀਤਾ ਜਾ ਰਿਹਾ ਹੈ। ਇਸ ਤੋਂ ਪਹਿਲਾਂ ਕਈ ਪੁਲਿਸ ਮੁਲਾਜ਼ਮਾਂ ਦੀਆਂ ਵਰਦੀਆਂ ‘ਤੇ ਡੀਜੀਪੀ ਡਿਸਕ ਵੀ ਲਗਾਈ ਗਈ ਸੀ।

ਇਸ ਦੇ ਨਾਲ ਹੀ ਦੱਸ ਦਈਏ ਕਿ ਕਰਫਿਊ ਜਾਂ ਲੌਕਡਾਊਨ ‘ਚ ਵਧੀਆ ਕੰਮ ਕਰਨ ਵਾਲੇ ਪੁਲਿਸ ਮੁਲਾਜ਼ਮਾਂ ਦੇ ਨਾਂਵਾਂ ਨੂੰ ਪ੍ਰਮੋਸ਼ਨ ਲਈ ਵੀ ਅੱਗੇ ਭੇਜਿਆ ਗਿਆ ਹੈ।