ਸੜਕ ਹਾਦਸੇ ਵਿੱਚ ਇੱਕ ਵਿਅਕਤੀ ਦੀ ਮੌਤ

ਰਾਮਪੁਰਾ ਫੂਲ (ਪੰਜਾਬੀ ਸਪੈਕਟ੍ਰਮ ਸਰਵਿਸ) ਬਠਿੰਡਾ ਬਰਨਾਲਾ ਨੈਸਨਲ ਹਾਈਵੇ ਮਾਰਗ ਤੇ ਸਥਿਤ ਜੀ ਐਸ ਕੰਡਾ ਸਾਹਮਣੇ ਰਿਲਾਇੰਸ ਪਟਰੋਲ ਪੰਪ ਦੇ ਨਜਦੀਕ ਸੜਕ ਹਾਦਸੇ ਵਿੱਚ ਇੱਕ ਵਿਅਕਤੀ ਦੀ ਮੌਤ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਮਿਲੀ ਜਾਣਕਾਰੀ ਅਨੁਸਾਰ ਸਹਾਰਾ ਸਮਾਜ ਸੇਵਾ ਦੇ ਮੁੱਖੀ ਸੰਦੀਪ ਵਰਮਾ ਨੇ ਦੱਸਿਆ ਕਿ ਸਾਨੂੰ ਕੱਲ ਰਾਤ ਇਤਲਾਹ ਮਿਲੀ ਕਿ ਇੱਕ ਵਿਅਕਤੀ ਮੋਟਰਸਾਈਕਲ ਤੇ ਸਵਾਰ ਬਠਿੰਡਾ ਤੋਂ ਬਰਨਾਲਾ ਸਾਈਡ ਵੱਲ ਜਾ ਰਿਹਾ ਸੀ ਸਾਹਮਣੇ ਤੋਂ ਆ ਰਹੇ ਟਰੈਕਟਰ ਟਰਾਲੀ ਨਾਲ ਟਕਰਾਅ ਗਿਆ ਅਤੇ ਗੰਭੀਰ ਜਖਮੀ ਹੋ ਗਿਆ ਤਾਂ ਤਰੁੰਤ ਸਹਾਰਾ ਦੀ ਟੀਮ ਘਟਨਾ ਸਥਾਨ ਤੇ ਪਹੁੰਚੀ ਪਰ ਉਸ ਦੀ ਮੋਤ ਹੋ ਚੁੱਕੀ ਸੀ ਲਾਸ ਨੂੰ ਥਾਣਾ ਸਿਟੀ ਰਾਮਪੁਰਾ ਦੇ ਏ ਐਸ ਆਈ ਰਣਜੀਤ ਸਿੰਘ ਦੀ ਮੋਜੁਦਗੀ ਵਿੱਚ ਸਿਵਲ ਹਸਪਤਾਲ ਵਿੱਚ ਲਿਆਂਦਾ ਗਿਆ ਇਸ ਸਬੰਧ ਵਿੱਚ ਰਣਜੀਤ ਸਿੰਘ ਨੇ ਦੱਸਿਆ ਕਿ ਮਿ੍ਰਤਕ ਹਰਬੰਸ ਸਿੰਘ ਉਮਰ 40 ਸਾਲ ਵਾਸੀ ਪੱਖੋਂ ਕਲਾ ਜੋ ਕਿ ਪਿਛਲੇ ਕਈ ਦਿਨਾਂ ਤੋਂ ਮਲੋਟ ਸਹਿਰ ਦੇ ਨਜਦੀਕ ਤੁੜੀ ਬਣਾਉਣ ਦਾ ਕੰਮ ਕਰਦਾ ਸੀ ਉਹ ਆਪਣੇ ਘਰ ਮੋਟਰਸਾਈਕਲ ਤੇ ਵਾਪਸ ਆ ਰਿਹਾ ਸੀ ਐਕਸੀਡੈਂਟ ਕਰਕੇ ਉਸ ਵਿਅਕਤੀ ਦੀ ਮੌਤ ਹੋ ਗਈ ਮਿ੍ਤਕ ਦੇ ਪਰਿਵਾਰ ਮੈਂਬਰਾਂ ਦੇ ਬਿਆਨਾਂ ਤੇ 174 ਕਾਰਵਾਈ ਕਰਦਿਆਂ ਲਾਸ ਦਾ ਪੋਸਟਮਾਰਟਮ ਕਰਵਾ ਕੇ ਅੰਤਿਮ ਸੰਸਕਾਰ ਕਰਨ ਲਈ ਪਰਿਵਾਰਕ ਮੈਂਬਰਾਂ ਦੇ ਹਵਾਲੇ ਕਰ ਦਿੱਤਾ ਹੈ ।