ਕਰੋਨਾ ਮਹਾਂਮਾਰੀ ਦੌਰਾਨ ਮਗਨਰੇਗਾ ਬਣ ਰਿਹਾ ਪਿੰਡਾਂ ਲਈ ਹਰਿਆਲੀ ਅਤੇ ਆਰਥਿਕ ਖੁਸ਼ਹਾਲੀ ਦਾ ਸਬੱਬ

 ਚੰਡੀਗੜ੍ਹ, (ਵਿਜੇ ਕੁਮਾਰ) ਪੰਜਾਬ ਦੇ ਵਾਤਾਵਰਨ ਨੂੰ ਸਾਫ ਅਤੇ ਸਵੱਛ ਰੱਖਣ ਦੇ ਮੰਤਵ ਨਾਲ ਸਰਕਾਰ ਰੁੱਖਾਂ ਹੇਠ ਰਕਬਾ ਵਧਾਉਣ ਲਈ ਯਤਨਸ਼ੀਲ ਹੈ ।ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਦੇ ਮੰਤਰੀ ਸ. ਤਿ੍ਰਪਤ ਰਾਜਿੰਦਰ ਸਿੰਘ ਬਾਜਵਾ ਦੀ ਪਹਿਲ ਸਦਕਾ , ਬਰਸਾਤ ਦੇ ਮੌਸਮ  ਵਿੱਚ ਪੌਦੇ ਲਗਾਉਣ ਦੀ ਮੁਹਿੰਮ ਦੀ  ਮੁਢਲੀ ਕੜੀ ਵਜੋਂ ਪਿੰਡਾਂ ਵਿੱਚ ਟੋਏ ਪੁੱਟਣ ਦਾ ਕੰਮ ਸੁਰੂ ਕੀਤਾ ਗਿਆ ਹੈ ।ਅਜਿਹਾ ਕਰਕੇ ਪਿੰਡਾਂ ਦੇ ਮਨਰੇਗਾ ਵਰਕਰਾਂ ਨੂੰ ਰੋਜਗਾਰ  ਦੇ ਸਾਧਨ ਮੁਹੱਈਆ ਕਰਨ ਸਬੰਧੀ ਸ੍ਰੀਮਤੀ ਸੀਮਾ ਜੈਨ ਵਿੱਤੀ ਕਮਿਸ਼ਨਰ ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਦੀਆਂ ਹਦਾਇਤਾਂ ਦੀ ਪਾਲਣਾ ਕੀਤੀ ਜਾ ਰਹੀ ਹੈ ।ਅਜਿਹਾ ਕਰਨ ਨਾਲ ਜਿੱਥੇ ਪਿੰਡਾਂ ਵਿਚ ਹਰਿਆਲੀ ਆਵੇਗੀ ਉੱਥੇ ਹੀ ਮਨਰੇਗਾ ਮਜਦੂਰਾਂ ਨੂੰ ਰੁਜਗਾਰ ਦੇ ਕੇ ਉਨ੍ਹਾਂ ਨੂੰ ਆਰਥਿਕ ਤੌਰ ਤੇ ਖੁਸ਼ਹਾਲ ਕੀਤਾ ਜਾਵੇਗਾ । ਇਸ ਸਬੰਧੀ ਅੱਜ ਕਪੂਰਥਲਾ ਜਿਲ੍ਹੇ ਦੇ ਪਿੰਡਾਂ ਡਡਵਿੰਡੀ ,ਕਮਾਲਪੁਰ ਅਤੇ ਢੈਪਈ ਦਾ ਦੌਰਾ ਕਰਨ ਸਮੇਂ ਵਿਭਾਗ ਦੇ ਜੁਆਇੰਟ ਡਾਇਰੈਕਟਰ ਅਵਤਾਰ ਸਿੰਘ ਭੁੱਲਰ ਨੇ ਦੱਸਿਆ ਕਿ ਕਰੋਨਾ ਮਹਾਂਮਾਰੀ ਦੇ ਮਾਰੂ ਪ੍ਰਭਾਵ ਤੋਂ ਮੁਕਤ ਰੱਖਣ ਲਈ ਜਿੱਥੇ ਪਿੰਡਾਂ ਦੇ ਕਿਰਤੀਆਂ ਨੂੰ ਮਨਰੇਗਾ ਅਧੀਨ ਰੁਜ਼ਗਾਰ ਦੇ ਕੇ ਉਨ੍ਹਾਂ ਦੀ ਰੋਜ਼ੀ ਰੋਟੀ ਦੇ ਵਸੀਲੇ ਪੈਦਾ ਕੀਤੇ ਜਾ ਰਹੇ ਨੇ ਉੱਥੇ ਹੀ ਵਰਕਰਾਂ ਵਿੱਚ ਸਮਾਜਿਕ ਦੂਰੀ ਮਾਸਕ ਪਾਉਣ ਅਤੇ ਸਮੇਂ -ਸਮੇਂ ਤੇ ਸਾਭਨ ਨਾਲ  ਹੱਥ ਧੋਣ ਸਬੰਧੀ ਸਿਹਤ ਵਿਭਾਗ ਦੀਆਂ ਹਿਦਾਇਤਾਂ ਦਾ ਪਾਲਣ ਕੀਤਾ ਜਾ ਰਿਹਾ ਹੈ ।ਪਿੰਡਾਂ ਦੀਆਂ ਪੰਚਾਇਤਾਂ ਨਾਲ ਸਬੰਧਤ ਸਾਂਝੀਆਂ ਥਾਵਾਂ ਜਿਵੇਂ ਖੇਡ ਮੈਦਾਨਾਂ, ਨਹਿਰੀ ਖਾਲੇ ,ਲਿੰਕ ਸੜਕਾਂ ਉੱਪਰ ਖਾਲੀ ਥਾਵਾਂ ਦੀ ਸ਼ਨਾਖਤ ਕਰਕੇ ਉੱਥੇ ਟੋਏ ਪੁੱਟਣ ਦਾ ਕੰਮ ਕੀਤਾ ਜਾ ਰਿਹਾ ਹੈ ਤਾਂ ਜੋ ਕਿ ਬਰਸਾਤ ਦੀ ਸ਼ੁਰੂਆਤ ਵਿੱਚ ਹੀ ਪੌਦੇ ਲਗਾਉਣ ਦਾ ਕੰਮ ਕੀਤਾ ਜਾ ਸਕੇ ਅਤੇ ਬਰਸਾਤ ਦੇ ਮੌਸਮ ਵਿ