ਕੋਰੋਨਾ ਨੇ ਘੇਰੀ ਪੰਜਾਬ ਪੁਲਿਸ, 17 ਪੁਲਿਸ ਮੁਲਾਜ਼ਮ ਕੋਰੋਨਾਵਾਇਰਸ ਨਾਲ ਸੰਕਰਮਿਤ

ਪੁਲਿਸ ਥਾਣਿਆਂ ਅਤੇ ਮੋਹਰਲੀ ਕਤਾਰ ‘ਤੇ ਤਾਇਨਾਤ 7165 ਪੁਲਿਸ ਕਰਮਚਾਰੀਆਂ ਵਿੱਚੋਂ 17 ਕਰਮਚਾਰੀਆਂ ਦੇ ਟੈਸਟ ਪੌਜ਼ੇਟਿਵ ਪਾਏ ਗਏ।

ਚੰਡੀਗੜ੍ਹ:ਸੂਬੇ ਵਿੱਚ ਕਰਫਿਊ ’ਚ ਢਿੱਲ ਦੇਣ ਬਾਅਦ ਕੋਵਿਡ-19 ਦੇ ਮਾਮਲਿਆਂ ਵਿੱਚ ਤੇਜ਼ੀ ਆਉਣ ਦੇ ਖਦਸ਼ੇ ਦੇ ਮੱਦੇਨਜ਼ਰ ਡੀਜੀਪੀ ਦਿਨਕਰ ਗੁਪਤਾ ਵੱਲੋਂ ਦਿੱਤੇ ਨਿਰਦੇਸ਼ਾਂ ਮੁਤਾਬਕ ਇੱਕ ਵਿਸ਼ੇਸ਼ ਆਰਟੀ-ਪੀਸੀਆਰ ਕੋਵਿਡ ਟੈਸਟਿੰਗ ਮੁਹਿੰਮ ਦੇ ਇੱਕ ਹਿੱਸੇ ਵਜੋਂ, ਪੁਲਿਸ ਥਾਣਿਆਂ ਅਤੇ ਮੋਹਰਲੀ ਕਤਾਰ ‘ਤੇ ਤਾਇਨਾਤ 7165 ਪੁਲਿਸ ਕਰਮਚਾਰੀਆਂ ਵਿੱਚੋਂ 17 ਕਰਮਚਾਰੀਆਂ ਦੇ ਟੈਸਟ ਪੌਜ਼ੇਟਿਵ ਪਾਏ ਗਏ।

ਸੂਬਾ ਪੱਧਰੀ ਕਰਫਿਊ/ਤਾਲਾਬੰਦੀ ਦੌਰਾਨ ਪਿਛਲੇ 3 ਮਹੀਨਿਆਂ ਤੋਂ ਲਗਭਗ 48000 ਪੰਜਾਬ ਪੁਲਿਸ ਮੁਲਾਜ਼ਮ 24/7 ਮੋਹਰਲੀ ਕਤਾਰ ‘ਤੇ ਕੰਮ ਕਰ ਰਹੇ ਹਨ।
ਗੁਪਤਾ ਨੇ ਕਿਹਾ ਕਿ ਸੂਬੇ ਦੇ ਔਸਤਨ 2% ਪੌਜ਼ੇਟਿਵ ਮਾਮਲਿਆਂ ਦੀ ਤੁਲਨਾ ਵਿੱਚ ਪੁਲਿਸ ਫੋਰਸ ਦੇ ਕੁੱਲ ਨਮੂਨਿਆਂ ਦੇ ਲਗਭਗ 0.9% ਮਾਮਲੇ ਪੌਜ਼ੇਟਿਵ ਪਾਏ ਗਏ ਹਨ।