ਪੰਜਾਬ ਦੇ ਟੋਲ ਪਲਾਜ਼ਿਆਂ ‘ਤੇ ਟੋਲ ਉਗਰਾਹੀ 4 ਮਈ ਤੋਂ ਮੁੜ ਸ਼ੁਰੂ ਹੋਵੇਗੀ : ਲੋਕ ਨਿਰਮਾਣ ਮੰਤਰੀ

ਚੰਡੀਗੜ੍ਹ, 3 ਮਈ (ਪੰਜਾਬੀ ਸਪੈਕਟ੍ਰਮ ਸਰਵਿਸ) ਪੰਜਾਬ ਦੇ ਲੋਕ ਨਿਰਮਾਣ ਮੰਤਰੀ ਸ੍ਰੀ ਵਿਜੇ ਇੰਦਰ ਸਿੰਗਲਾ ਨੇ ਦੱਸਿਆ ਕਿ ਸੂਬਾ ਸਰਕਾਰ ਅਧੀਨ ਚੱਲ ਰਹੇ 23 ਟੋਲ ਪਲਾਜ਼ਿਆਂ ‘ਤੇ ਟੋਲ ਉਗਰਾਹੀ 4 ਮਈ ਤੋਂ ਮੁੜ ਸ਼ੁਰੂ ਹੋ ਜਾਵੇਗੀ। ਕੈਬਨਿਟ ਮੰਤਰੀ ਨੇ ਕਿਹਾ ਕਿ ਦੇਸ਼ ਵਿਆਪੀ ਤਾਲਾਬੰਦੀ ਦੇ ਮੱਦੇਨਜ਼ਰ 27 ਮਾਰਚ ਨੂੰ ਟੋਲ ਪਲਾਜ਼ੇ ਆਰਜ਼ੀ ਤੌਰ ‘ਤੇ ਬੰਦ ਕਰ ਦਿੱਤੇ ਗਏ ਸਨ ਅਤੇ 19 ਅਪ੍ਰੈਲ ਨੂੰ ਟੋਲ ਪਲਾਜ਼ਿਆਂ ਨੂੰ ਬੰਦ ਰੱਖਣ ਦੀ ਮਿਆਦ 3 ਮਈ ਤੱਕ ਵਧਾ ਦਿੱਤੀ ਗਈ ਸੀ।