ਰੋਪੜ ਪੁਲਿਸ ਨੇ ਹਿਮਾਚਲ ਦੇ 2 ਪਿੰਡਾਂ ਤੋਂ 7 ਨਾਜਾਇਜ ਸਰਾਬ ਦੀਆਂ ਭੱਠੀਆਂ ਅਤੇ 200000 ਕਿਲੋ ਲਾਹਣ ਕੀਤਾ ਬਰਾਮਦ

ਹਿਮਾਚਲ ਪੁਲਿਸ ਨਾਲ 10 ਘੰਟੇ ਚੱਲੀ ਸਾਂਝੀ ਕਾਰਵਾਈ ਵਿਚ 5 ਗਿ੍ਰਫਤਾਰ

ਚੰਡੀਗੜ, (ਪੰਜਾਬੀ ਸਪੈਕਟ੍ਰਮ ਸਰਵਿਸ) ਪੰਜਾਬ ਦੀ ਸਰਹੱਦ ਪਾਰ ਤੋਂ ਨਾਜਾਇਜ ਸਰਾਬ ਦਾ ਕਾਰੋਬਾਰ ਤੇ ਤਸਕਰੀ ਕਰਨ ਵਾਲਿਆਂ ਤੇ ਸਿਕੰਜਾ ਕੱਸਦਿਆਂ ਰੋਪੜ ਪੁਲਿਸ ਨੇ 5 ਵਿਅਕਤੀਆਂ ਨੂੰ ਗਿ੍ਰਫਤਾਰ ਕੀਤਾ ਅਤੇ ਗੈਰ ਕਾਨੂੰਨੀ ਸਰਾਬ ਦੀ ਹੁਣ ਤੱਕ ਦੀ ਸਭ ਤੋਂ ਵੱਡੀ ਖੇਪ ਬਰਾਮਦ ਕੀਤੀ ਹੈ। ਇਹ ਬਰਾਮਦਗੀ 10 ਘੰਟੇ ਲੰਮੀ ਚੱਲੀ ਸਖਤ ਕਾਰਵਾਈ ਸਦਕਾ ਹਿਮਾਚਲ ਦੇ ਜੰਗਲੀ ਇਲਾਕੇ ਦੇ ਪਿੰਡ ਮਾਜਰੀ ਅਤੇ ਦਾਬਤ ਤੋਂ ਕੀਤੀ ਗਈ। ਇਸ ਕਾਰਵਾਈ ਦੌਰਾਨ ਸੱਤ ਦਾਰੂ ਦੀਆਂ ਭੱਠੀਆਂ ਅਤੇ 2 ਲੱਖ ਕਿਲੋਗ੍ਰਾਮ ਲਾਹਣ (ਕੱਚੀ ਦਾਰੂ) ਬਰਾਮਦ ਕੀਤਾ ਗਿਆ। ਇਸ ਸਖਤ ਕਾਰਵਾਈ ਨੂੰ ਇਕ ਸੰਘਣੇ ਜੰਗਲੀ  ਖੇਤਰ ਵਿਚ ਕੰਡੇਦਾਰ ਝਾੜੀਆਂ ਅਤੇ ਮੌਸਮੀ ਦਰਿਆਵਾਂ ਨਾਲ ਭਰੇ ਇਲਾਕੇ ਵਿਚ ਸਵੇਰੇ 3 ਵਜੇ ਤੋਂ 1 ਵਜੇ ਤੱਕ ਅੰਜਾਮ ਦਿੱਤਾ ਗਿਆ।
ਰੋਪੜ ਦੇ ਐਸਐਸਪੀ ਸਵਪਨ ਸਰਮਾ ਨੇ ਦੱਸਿਆ ਕਿ ਉਨਾ ਹਿਮਾਚਲ ਪੁਲਿਸ ਨਾਲ ਸਾਂਝੇ ਤੌਰ ਉਤੇ ਇਹ ਮੁਹਿੰਮ ਚਲਾਈ ਸੀ। ਲਗਭਗ 22 ਪੁਲਿਸ ਟੀਮਾਂ ਨੇ ਇਸ ਕਾਰਵਾਈ ਵਿਚ ਭਾਗ ਲਿਆ। ਹਰੇਕ ਟੀਮ ਵਿਚ ਸੱਤ-ਸੱਤ ਪੁਲਿਸ ਮੁਲਾਜਮ ਸਾਮਲ ਸਨ ਜਿਨ੍ਹਾਂ ਨੇ ਇਸ ਵੱਡੇ ਆਪ੍ਰੇਸਨ ਨੂੰ ਅੰਜਾਮ ਤੱਕ ਪਹੁੰਚਾਇਆ। ਸ੍ਰੀ ਸਰਮਾ ਨੇ ਦੱਸਿਆ ਕਿ ਪੁਲਿਸ ਟੀਮਾਂ ਨੇ ਪੰਜਾਬ ਦੀ ਸਰਹੱਦ ਤੋਂ ਲਗਭਗ 2 ਕਿਲੋਮੀਟਰ ਦੀ ਦੂਰੀ ਉਤੇ ਸਥਿਤ ਦੋਵਾਂ ਪਿੰਡਾਂ ਦੇ ਆਲੇ-ਦੁਆਲੇ ਦੇ ਸਾਰੇ ਖੇਤਰਾਂ ਨੂੰ ਘੇਰ ਲਿਆ ਅਤੇ ਲਗਭਗ 6 ਕਿਲੋਮੀਟਰ ਦੇ ਖੇਤਰ ਵਿਚ ਇਹ ਕਾਰਵਾਈ ਚਲਾਈ ਗਈ।
ਸ੍ਰੀ ਸਰਮਾ ਨੇ ਕਿਹਾ ਕਿ ਪੰਜਾਬ ਅਤੇ ਹਿਮਾਚਲ ਪ੍ਰਦੇਸ ਵਿੱਚ ਮੁਲਜਮਾਂ ਦੇ ਹੋਰ ਸੰਪਰਕ ਲੱਭਣ ਦੀ ਜਾਂਚ ਜਾਰੀ ਹੈ। ਇਹ ਜਬਤੀ ਪੰਜਾਬ ਪੁਲਿਸ ਵੱਲੋਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਨਿਰਦੇਸਾਂ ਤਹਿਤ ਸਰਾਬ ਦੇ ਨਾਜਾਇਜ ਕਾਰੋਬਾਰ ਨੂੰ ਰੋਕਣ ਅਤੇ ਰਾਜ ਦੀਆਂ ਸਰਹੱਦਾਂ ਤੋਂ ਸਰਾਬ ਦੀ ਤਸਕਰੀ ਨੂੰ ਰੋਕਣ ਲਈ ਰਾਜ ਵਿਆਪੀ ਕੋਸਿਸਾਂ ਤਹਿਤ ਕੀਤੀ ਗਈ ਹੈ। ਐਸਐਸਪੀ ਸਰਮਾ ਨੇ ਕਿਹਾ ਕਿ ਹਿਮਾਚਲ ਦੇ ਦੋਵੇਂ ਪਿੰਡ, ਉਨ੍ਹਾਂ ਦੇ ਆਸ ਪਾਸ ਦੇ ਖੇਤਰ ਸਰਾਬ ਅਤੇ ਨਸਾ ਤਸਕਰੀ ਲਈ ਬਦਨਾਮ ਹਨ। ਤਸਕਰ, ਸੰਘਣੇ ਜੰਗਲੀ ਇਲਾਕੇ  ਅਤੇ ਇਸ ਖੇਤਰ ਵਿਚ ਪਹੁੰਚ ਦੀ ਘਾਟ ਦਾ ਫਾਇਦਾ ਉਠਾਉਂਦੇ ਹੋਏ ਇਸ ਇਲਾਕੇ ਨੂੰ ਹਿਮਾਚਲ ਤੋਂ ਲੁਕ ਕੇ ਪੰਜਾਬ ਵਿਚ ਪਹੁੰਚਣ ਲਈ ਵਰਤਦੇ ਹਨ। ਉਨਾ ਦੱਸਿਆ ਕਿ ਪਿਛਲੇ 5 ਸਾਲਾਂ ਵਿੱਚ, ਪੰਜਾਬ ਵਿੱਚ 26 ਅਤੇ ਹਿਮਾਚਲ ਵਿੱਚ 38 ਕੇਸ ਇਨ੍ਹਾਂ ਇਲਾਕਿਆਂ ਦੇ ਰਹਿਣ ਵਾਲੇ ਲੋਕਾਂ ਵਿਰੁੱਧ ਦਰਜ ਕੀਤੇ ਗਏ ਹਨ।