ਸਿੱਖਿਆ ਵਿਭਾਗ ਵੱਲੋਂ ਅਧਿਆਪਕਾਂ ਦੀਆਂ ਅਸਾਮੀਆਂ ਭਰਨ ਦੀ ਮਿਤੀ ਵਿਚ ਵਾਧਾ

ਐਸ.ਏ.ਐਸ ਨਗਰ, 5 ਮਈ, (ਪੰਜਾਬੀ ਸਪੈਕਟ੍ਰਮ ਸਰਵਿਸ) -ਪੰਜਾਬ ਸਕੂਲ ਸਿੱਖਿਆ ਵਿਭਾਗ ਵਿਚ ਕੱਢੀਆਂ ਗਈਆਂ ਅਧਿਆਪਕਾਂ ਦੀਆਂ ਅਸਾਮੀਆਂ ਵਿਚ ਫਰਮ ਭਰਨ ਦੀ ਮਿਤੀ ਵਿਚ ਵਾਧਾ ਕੀਤਾ ਗਿਆ ਹੈ। ਸਿੱਖਿਆ ਭਰਤੀ ਡਾਇਰੈਕਟੋਰੇਟ ਪੰਜਾਬ ਵੱਲੋਂ ਈਟੀਟੀ ਦੀਆਂ 1664 ਅਸਾਮੀਆਂ, ਮਾਸਟਰ ਕਾਡਰ ਦੀਆਂ 2182 ਅਸਾਮੀਆਂ ਲਈ ਪਹਿਲਾਂ 5 ਮਈ ਤੱਕ ਅਰਜ਼ੀਆਂ ਦੀ ਮੰਗ ਕੀਤੀ ਗਈ ਸੀ। ਹੁਣ ਫਾਰਮ ਭਰਨ ਦੀ ਮਿਤੀ ਵਿਚ 19 ਮਈ 2020 ਤੱਕ ਵਾਧਾ ਕੀਤਾ ਗਿਆ ਹੈ। ਉਮੀਦਵਾਰ ਆਪਣੀ ਫੀਸ 20 ਮਈ 2020 ਤੱਕ ਭਰ ਸਕਦੇ ਹਨ। ਬਾਕੀ ਸ਼ਰਤਾਂ ਪਹਿਲਾਂ ਦੀ ਤਰ੍ਹਾਂ ਹੀ ਹਨ।