ਪਰਾਲੀ ਦੀਆਂ ਗੰਢਾ ਨੂੰ ਲੱਗੀ ਭਿਆਨਕ ਅੱਗ

ਫ਼ਾਜ਼ਿਲਕਾ, (ਪੰਜਾਬੀ ਸਪੈਕਟ੍ਰਮ ਸਰਵਿਸ) – ਫ਼ਾਜ਼ਿਲਕਾ ਅਬੋਹਰ ਰੋਡ ‘ਤੇ ਪਿੰਡ ਬੰਨਵਾਲਾ ਹਨਵੰਤਾ ਨੇੜੇ ਰੱਖੀਆਂ ਪਰਾਲੀ ਦੀਆਂ ਗੰਢਾਂ ਨੂੰ ਭਿਆਨਕ ਅੱਗ ਲੱਗ ਗਈ, ਜਿਸ ਤੇ ਕਾਬੂ ਪਾਉਣ ਲਈ ਫ਼ਾਜ਼ਿਲਕਾ, ਅਬੋਹਰ, ਮਲੋਟ ਆਦਿ ਸ਼ਹਿਰ ਤੋਂ ਫਾਇਰ ਬਿ੍ਰਗੇਡ ਦੀਆਂ ਗੱਡੀਆਂ ਮੌਕੇ ‘ਤੇ ਪੁੱਜੀਆਂ। ਮਿਲੀ ਜਾਣਕਾਰੀ ਅਨੁਸਾਰ ਨੈਸ਼ਨਲ ਹਾਈਵੇ 10 ‘ਤੇ ਸਥਿਤ ਪਿੰਡ ਬੰਨਵਾਲਾ ਹਨਵੰਤਾ ਦੇ ਨੇੜੇ ਕਿਸੇ ਵਿਅਕਤੀ ਵਲ਼ੋਂ ਵੱਡੀ ਮਾਤਰਾ ਵਿਚ ਪਰਾਲੀ ਦੀਆਂ ਗੰਢਾਂ ਸਟੋਰ ਕੀਤੀਆਂ ਹੋਇਆ ਸਨ ਅਤੇ ਉਸ ਵਿਚੋਂ ਰਾਜਸਥਾਨ ਦਾ ਇਕ ਟਰੱਕ ਪਰਾਲੀ ਦੀਆਂ ਗੰਢਾ ਨੂੰ ਲੱਦ ਰਿਹਾ ਸੀ ਕਿ ਅਚਾਨਕ ਪਰਾਲੀ ਵਿਚ ਅੱਗ ਲੱਗ ਗਈ, ਜਿਸ ਤੋਂ ਬਾਅਦ ਬੜੀ ਮੁਸ਼ਕਲ ਨਾਲ ਟਰੱਕ ਡਰਾਈਵਰ ਵੱਲੋਂ ਟਰੱਕ ਨੂੰ ਬਾਹਰ ਕੱਢਿਆ ਗਿਆ।
ਦੇਖਦੇ ਹੀ ਦੇਖਦੇ ਅੱਗ ਨੇ ਭਿਆਨਕ ਰੂਪ ਲੈ ਲਿਆ, ਜਿਸ ਤੋਂ ਬਾਅਦ ਇਸ ਦੀ ਸੂਚਨਾ ਫਾਇਰ ਬਿ੍ਰਗੇਡ ਨੂੰ ਦਿੱਤੀ ਗਈ। ਭਿਆਨਕ ਅੱਗ ਨੂੰ ਦੇਖਦਿਆਂ ਫ਼ਾਜ਼ਿਲਕਾ ਫਾਇਰ ਬਿ੍ਰਗੇਡ ਵਿਭਾਗ ਵੱਲੋਂ ਆਲੇ ਦੁਆਲੇ ਦੇ ਸ਼ਹਿਰਾਂ ਤੋਂ ਫਾਇਰ ਬਿ੍ਰਗੇਡ ਨੂੰ ਬੁਲਾਇਆਂ ਗਿਆ ਤੇ ਅੱਗ ਉੱਪਰ ਕਾਬੂ ਪਾਉਣ ਦੀਆਂ ਕੋਸ਼ਿਸ਼ ਜਾਰੀ ਹਨ। ਸੂਚਨਾ ਮਿਲਣ ਤੋਂ ਬਾਅਦ ਥਾਣਾ ਸਦਰ ਪੁਲਿਸ ਦੇ ਅਧਿਕਾਰੀ ਵੀ ਮੌਕੇ ਤੇ ਪੁੱਜ ਗਏ ਅਤੇ ਉਨ੍ਹਾਂ ਵੱਲੋਂ ਅੱਗ ਵਾਲੀ ਥਾਂ ਦੇ ਨੇੜੇ ਸਥਿਤ ਪੈਟਰੋਲ ਪੰਪ ਅਤੇ ਗੈਸ ਏਜੰਸੀ ਦੇ ਗੁਦਾਮ ਨੂੰ ਬੰਦ ਕਰਵਾ ਦਿੱਤਾ ਗਿਆ ਹੈ।