ਸਮਾਜ ਸੇਵੀ ਸੰਸਥਾਵਾਂ ਅਤੇ ਹੋਰਨਾਂ ਵੱਲੋੋਂ ਘਰ ਘਰ ਜਾ ਕੇ ਲੋੋਕਾਂ ਨੂੰ ਕਰੋੋਨਾ ਮਹਾਂਮਾਰੀ ਤੋੋਂ ਬਚਾਅ ਲਈ ਕੀਤਾ ਜਾਗਰੂਕ-ਡਿਪਟੀ ਕਮਿਸ਼ਨਰ

ਜਾਗਰੂਕ ਕਰਨ ਮੌਕੇ ਹਾਜਰ ਸਮਾਜ ਸੇਵੀ ਸੰਸਥਾਵਾਂ ਦੇ ਆਗੂ ਤੇ ਹੋਰ।

ਕਰੋਨਾ ਦੀ ਨਾਮੁਰਾਦ ਬਿਮਾਰੀ ਤੋਂ ਸੁਰੱਖਿਅਤ ਰੱਖਣ ਲਈ ਜ਼ਿਲਾ ਵਾਸੀਆਂ ਨੂੰ ਕੋਈ ਸਮੱਸਿਆ ਨਹੀ ਆਉਣ ਦਿੱਤੀ ਜਾਵੇਗੀ-ਸੰਧੂ

ਫਾਜ਼ਿਲਕਾ,  (ਨੀਰਜ ਵਾਟਸ, ਅਜੇ) ਪੰਜਾਬ ਸਰਕਾਰ ਦੇ ਮਿਸ਼ਨ ਫਤਿਹ ਤਹਿਤ ਲੋੋਕਾਂ ਨੂੰ ਕਰੋੋਨਾ ਮਹਾਂਮਾਰੀ ਪ੍ਰਤੀ ਜਾਗਰੂਕ ਕਰਨ ਅਤੇ ਇਸ ਦੀ ਰੋੋਕਥਾਮ ਲਈ ਵਰਤੀਆਂ ਜਾਣ ਵਾਲੀਆਂ ਸਾਵਧਾਨੀਆਂ ਅਤੇ ਹਦਾਇਤਾਂ ਸਬੰਧੀ ਜਾਣੂ ਕਰਵਾਉਣ ਲਈ ਚਲਾਈ ਗਈ ਮੁਹਿੰਮ ਤਹਿਤ ਸਵੈ ਸੇਵੀ ਸੰਸਥਾਵਾਂ/ਆਂਗਣਵਾੜੀ ਵਰਕਰਾਂ/ਆਸ਼ਾ ਵਰਕਰਾਂ/ਪੰਚਾਇਤਾਂ ਦੇ ਪੰਚਾਂ-ਸਰਪੰਚਾਂ ਵੱਲੋੋਂ ਘਰ ਘਰ ਜਾ ਕੇ ਲੋੋਕਾਂ ਕਰੋੋਨਾ ਮਹਾਂਮਾਰੀ ਤੋੋਂ ਬਚਾਅ ਲਈ ਜਾਗਰੂਕ ਕੀਤਾ ਗਿਆ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਸ੍ਰੀ ਅਰਵਿੰਦ ਪਾਲ ਸਿੰਘ ਸੰਧੂ ਨੇ ਦਿੱਤੀ। ਉਨਾਂ ਕਿਹਾ ਕਿ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਵੱਲੋਂ ਮਿਸ਼ਨ ਫ਼ਤਿਹ ਦੇ ਤੌਰ ’ਤੇ ਰਾਜ ਅੰਦਰ ਕੋਵਿਡ 19 ਦੇ ਬਚਾਅ ਲਈ ਵਿੱਢੀ ਜਾਗਰੂਕਤਾ ਮੁਹਿੰਮ ਜ਼ਿਲਾ ਵਾਸੀਆ ਲਈ ਬੇਹੱਦ ਲਾਹੇਵੰਦ ਸਾਬਿਤ ਹੋ ਰਹੀ ਹੈ। ਉਨਾਂ ਦੱਸਿਆ ਕਿ ਹਰੇਕ ਵਿਭਾਗੀ ਅਤੇ ਗੈਰ ਸਾਮਾਜਿਕ ਸੰਸਥਾਵਾਂ ਵੱਲੋਂ ਇਸ ਮਿਸ਼ਨ ਨੂੰ ਲੋਕ ਲਹਿਰ ਬਣਾ ਕੇ ਮਾਸਕ ਪਾਉਣ, ਸਮੇਂ ਸਮੇਂ ਤੇ ਹੱਥ ਧੋੋਣ, ਸਮਾਜਿਕ ਦੂਰੀ ਬਣਾਉਣ, ਸਿਰਫ ਲੋੋੜ ਅਨੁਸਾਰ ਹੀ ਘਰਾਂ ਤੋੋਂ ਬਾਹਰ ਨਿਕਲਣ ਅਤੇ ਸਰਕਾਰ ਵੱਲੋੋਂ ਸਮੇਂ ਸਮੇਂ ਤੇ ਜਾਰੀ ਹਦਾਇਤਾਂ ਦੀ ਪਾਲਣਾ ਕਰਨ ਲਈ ਵੱਧ ਤੋਂ ਵੱਧ ਪ੍ਰੇਰਿਤ ਕੀਤਾ ਜਾ ਰਿਹਾ ਹੈ। ਉਨਾਂ ਕਿਹਾ ਕਿ ਜ਼ਿਲ੍ਰਾ ਵਾਸੀਆਂ ਨੂੰ ਕਰੋਨਾ ਦੀ ਨਾਮੁਰਾਦ ਬਿਮਾਰੀ ਤੋਂ ਸੁਰੱਖਿਅਤ ਰੱਖਣ ਲਈ ਜਾਗਰੂਕ ਕਰਨ ਅਤੇ ਸਿਹਤ ਸੁਵਿਧਾਵਾਂ ਦੀ ਕੋਈ ਸਮੱਸਿਆਵਾਂ ਨਹੀ ਆਉਣ ਦਿੱਤੀ ਜਾਵੇਗੀ। ਉਨਾਂ ਦੱਸਿਆ ਕਿ ਮਿਸ਼ਨ ਫਤਹਿ ਜਾਗਰੂਕਤਾ ਮੁਹਿੰਮ ਦੇ ਲੜੀਵਾਰ ਉਲੀਕੇ ਪ੍ਰੋਗਰਾਮ ਦੌਰਾਨ 21 ਜੂਨ 2020 ਨੂੰ ਜ਼ਿਲਾ ਪੱਧਰ ’ਤੇ ਨਗਰ ਕੋਸ਼ਲ ਦੇ ਅਧਿਕਾਰੀ ਅਤੇ ਕਰਮਚਾਰੀ ਘਰ ਘਰ ਜਾ ਕੇ ਕਰੋਨਾ ਦੀ ਸਾਵਧਾਨੀਆ ਅਤੇ ਬਚਾਅ ਬਾਰੇ ਜਾਗਰੂਕ ਕਰਨਗੇ ਅਤੇ ਲਿਖਤੀ ਪੰਫਲੈਂਟ ਸਮੱਗਰੀ ਦੀ ਵੰਡ ਕਰਨਗੇ।