ਸਰਹੱਦ ਤੋਂ ਸੀਆਈਏ ਸਟਾਫ ਨੇ ਕਰੋੜਾਂ ਦੀ ਹੈਰੋਇਨ ਕੀਤੀ ਬਰਾਮਦ

ਫਿਰੋਜ਼ਪੁਰ 15 ਮਈ (ਪੰਜਾਬੀ ਸਪੈਕਟ੍ਰਮ ਸਰਵਿਸ) ਭਾਰਤ-ਪਾਕਿ ਬਾਰਡਰ ‘ਤੇ ਸੀਆਈਏ ਸਟਾਫ ਦੀ ਪੁਲਿਸ ਨੇ 7 ਕਿਲੋ 700 ਗ੍ਰਾਮ ਹੈਰੋਇਨ ਬਰਾਮਦ ਕਰਨ ‘ਚ ਸਫਲਤਾ ਹਾਸਲ ਕੀਤੀ ਹੈ। ਬਰਾਮਦ ਕੀਤੀ ਗਈ ਹੈਰੋਇਨ ਦੀ ਕੀਮਤ ਕਰੀਬ 39 ਕਰੋੜ ਰੁਪਏ ਦੱਸੀ ਜਾ ਰਹੀ ਹੈ। ਜਾਣਕਾਰੀ ਅਨੁਸਾਰ ਇਹ ਹੈਰੋਇਨ ਫਿਰੋਜ਼ਪੁਰ ਭਾਰਤ-ਪਾਕਿ ਬਾਰਡਰ ਦੀ ਬੀਐੱਸਐੱਫ ਚੌਕੀ ਡੀਟੀ ਮੱਲ ਦੇ ਏਰੀਆ ਤੋਂ ਬਰਾਮਦ ਹੋਈ ਹੈ ਅਤੇ ਪਾਕਿਸਤਾਨੀ ਸਮੱਗਲਰਾਂ ਵੱਲੋਂ ਹੈਰੋਇਨ ਦੀ ਇਹ ਖੇਪ ਭਾਰਤ ‘ਚ ਭੇਜੀ ਗਈ ਸੀ। ਇਸ ਨੂੰ ਭਾਰਤੀ ਸਮੱਗਲਰਾਂ ਵੱਲੋਂ ਅੱਗੇ ਡਲਿਵਰ ਕੀਤਾ ਜਾਣਾ ਸੀ। ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਪੁਲਿਸ ਵੱਲੋਂ ਅਜੇ ਵੀ ਬੀਐੱਸਐੱਫ ਦੀ 29 ਬਟਾਲੀਅਨ ਨੂੰ ਨਾਲ ਲੈ ਕੇ ਸਰਚ ਅਪਰੇਸ਼ਨ ਜਾਰੀ ਹੈ ਅਤੇ ਕਾਰਵਾਈ ਕੀਤੀ ਜਾ ਰਹੀ ਹੈ।