ਖਿਡੌਣਾ ਫੈਕਟਰੀ ‘ਚ ਲੱਗੀ ਅੱਗ, ਫਾਇਰ ਬਿ੍ਰਗੇਡ ਨੇ ਇਕ ਘੰਟੇ ਦੀ ਮੁਸ਼ੱਕਤ ਤੋਂ ਬਾਅਦ ਪਾਇਆ ਕਾਬੂ

ਲੁਧਿਆਣਾ , 30 ਅਪ੍ਰੈਲ (ਪੰਜਾਬੀ ਸਪੈਕਟ੍ਰਮ ਸਰਵਿਸ): ਨਿਊ ਜਨਤਾ ਨਗਰ ਇਲਾਕੇ ਵਿਚ ਪੈਂਦੀ ਇਕ ਖਿਡੌਣਾ ਫੈਕਟਰੀ ਨੂੰ ਅੱਗ ਲੱਗ ਗਈ। ਦੁਪਹਿਰ ਵੇਲੇ ਵਾਪਰੇ ਇਸ ਹਾਦਸੇ ਤੋਂ ਬਾਅਦ ਸੂਚਨਾ ਮਿਲਦੇ ਸਾਰ ਹੀ ਫਾਇਰ ਬਿ੍ਰਗੇਡ ਦੀਆਂ ਦੋ ਗੱਡੀਆਂ ਮੌਕੇ ਉੱਤੇ ਪਹੁੰਚੀਆਂ ਤੇ ਇਕ ਘੰਟੇ ਦੀ ਮੁਸੱਕਤ ਤੋਂ ਬਾਅਦ ਅੱਗ ਤੇ ਕਾਬੂ ਪਾਇਆ। ਨਿਊ ਗੁਰੂ ਨਾਨਕ ਐਜੂਕੇਸ਼ਨ ਸਟੋਰ ਦੇ ਮਾਲਕ ਅਮਨਦੀਪ ਸਿੰਘ ਨੇ ਦੱਸਿਆ ਕਿ ਹਾਦਸੇ ਕਾਰਨ ਉਨ੍ਹਾਂ ਦਾ ਡੇਢ ਲੱਖ ਰੁਪਏ ਦਾ ਨੁਕਸਾਨ ਹੋ ਗਿਆ ਹੈ। ਮੁੱਢਲੀ ਜਾਂਚ ਤੋਂ ਇੰਝ ਹੀ ਜਾਪ ਰਿਹਾ ਹੈ ਕਿ ਅੱਗ ਸ਼ਾਰਟ ਸਰਕਟ ਨਾਲ ਲੱਗੀ ਹੋਵੇਗੀ। ਫਾਇਰ ਬਿ੍ਰਗੇਡ ਦੀ ਟੀਮ ਤੇ ਪੁਲਿਸ ਇਸ ਸਾਰੇ ਮਾਮਲੇ ਦੀ ਜਾਂਚ ਕਰ ਰਹੀ ਹੈ।