ਅੱਜ ਜਿਲ੍ਹਾ ਸ੍ਰੀ ਮੁਕਤਸਰ ਸਾਹਿਬ ਕੋਵਿਡ-19 ਦੇ 86 ਸੈਂਪਲਾ ਦੀ ਰਿਪੋਰਟ ਆਈ ਨੇਗੈਟਿਵ, ਇੱਕ ਪਾਜੇਟਿਵ

ਸ੍ਰੀ ਮੁਕਤਸਰ ਸਾਹਿਬ (ਤੇਜਿੰਦਰ ਧੂੜੀਆ, ਸੁਖਵੰਤ ਸਿੰਘ): ਜਿਲ੍ਰਾ ਸ੍ਰੀ ਮੁਕਤਸਰ ਸਾਹਿਬ ਦੀਆਂ ਸਾਰੀਆਂ ਸਿਹਤ ਸੰਸਥਾਵਾਂ ਵਿੱਚ ਫਲੂ ਕਾਰਨਰ ਤੇ ਕੋਵਿਡ-19 ਸਬੰਧੀ ਸੈਂਪਲ ਲਏ ਜਾ ਰਹੇ ਹਨ। ਇਸ ਸਬੰਧੀ ਜਾਣਕਾਰੀ ਦਿੰਦੇ ਸਿਵਲ ਸਰਜਨ ਡਾ. ਹਰੀ ਨਰਾਇਣ ਸਿੰਘ ਨੇ ਦੱਸਿਆ ਕਿ ਬੀਤੇ ਦਿਨੀ ਜਿਲੇ ਦੇ ਫਲੂ ਕਾਰਨਰਾ ਵਿਚ ਕੋਵਿਡ ਜਾਂਚ ਲਈ ਲਏ ਸੈਂਪਲਾ ਵਿਚਂੌ 86 ਸੈਂਪਲਾ ਦੀ ਰਿਪੋਰਟ ਕੋਵਿਡ ਨੇਗੈਟਿਵ ਆਈ ਹੈ ਅਤੇ ਅਤੇ ਇੱਕ ਦੀ ਰਿਪੋਰਟ ਪਾਜ਼ੇਟਿਵ ਆਈ ਹੈ।  ਬਾਕੀ 427 ਸੈਂਪਲਾ ਦੀ ਰਿਪੋਰਟ ਆਉਣੀ ਬਾਕੀ ਹੈ ਉਹਨਾਂ ਦਸਿਆਂ ਕਿ ਅੱਜ ਵੀ ਜਿਲੇ ਦੇ ਵੱਖ ਵੱਖ ਸਿਹਤ ਸੰਸਥਾਵਾ ਵਿਚ ਬਣਾਏ ਫਲ਼ੁ ਕਾਰਨਰਾ ਤੋਂ 61 ਸੈਂਪਲ ਕਰੋਨਾ ਜਾਂਚ ਲਈ ਲਏ ਗਏ ਹਨ। ਉਹਨਾਂ ਕਿਹਾ ਕਿ ਅੱਜ ਤੱਕ ਜਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿਖੇ 1159 ਵਿਅਕਤੀਆਂ ਦੇ ਸੈਂਪਲ ਲੈ ਕੇ ਜਾਂਚ ਲਈ ਭੇਜੇ ਗਏ ਹਨ, ਜਿਨ੍ਹਾਂ ਵਿੱਚੋਂ  732 ਕੇਸਾਂ ਦੀ ਰਿਪੋਰਟ ਆਈ ਹੈ ਜਿਸ ਵਿੱਚੋਂ 66 ਮਰੀਜ਼ ਪਾਜ਼ੇਟਿਵ ਆਏ ਹਨ, ਬਾਕੀ  427 ਕੇਸਾਂ ਦੀ ਰਿਪੋਰਟ ਬਾਕੀ ਹੈ।  ਸਿਹਤ ਵਿਭਾਗ ਲੋਕਾਂ ਨੂੰ ਕੋਰੋਨਾ ਵਾਇਰਸ ਤੋਂ ਬਚਾਉਣ ਲਈ ਪੂਰੀ ਤਨ ਦੇਹੀ ਅਤੇ ਸੰਜੀਦਗੀ ਨਾਲ ਕੰਮ ਕਰ ਰਿਹਾ ਹੈ। ਕੋਰੋਨਾ ਤੋਂ ਬਚਣ ਲਈ ਸਾਨੂੰ ਆਪਣੇ ਆਪਣੇ ਘਰਾਂ ਵਿੱਚ ਹੀ ਰਹਿਣਾ ਚਾਹੀਦਾ ਹੈ। ਸਰਕਾਰ ਅਤੇ ਜਿਲ੍ਹਾ ਪ੍ਰਸ਼ਾਸਨ ਵੱਲੋਂ ਦਿੱਤੀਆਂ ਹਦਾਇਤਾਂ ਦੀ ਪੂਰਨ ਤੌਰ ਤੇ ਪਾਲਣਾ ਕਰਨੀ ਚਾਹੀਦੀ ਹੈ। ਸਿਵਲ ਸਰਜਨ ਡਾ. ਹਰੀ ਨਰਾਇਣ  ਨੇ ਕਿਹਾ ਕਿ ਜਿਲੇ ਵਿਚ ਕੋਵਿਡ ਕੇਸਾ ਦੀ ਬਰੀਕੀ ਨਾਲ ਭਾਲ ਕਰਨ ਲਈ ਫਲੁ ਕਾਰਨਰ ਤੇ ਆਉਣ ਵਾਲੇ ਹਰ ਸ਼ਕੀ ਮਰੀਜ ਦਾ ਕੋਵਿਡ ਜਾਂਚ ਲਈ ਸੈਂਪਲ ਲਿਆ ਜਾ ਰਿਹਾ ਹੈੇ ਤਾਂ ਜੋ ਕੋਈ ਵੀ ਕਰੋਨਾ ਦਾ ਮਰੀਜ ਛੁੱਪਿਆ ਨਾ ਰਹੇ ਉਹਨਾਂ ਦੱਸਿਆ ਕਿ ਜਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿਖੇ ਹੁਣ ਤੱਕ 66 ਕੇਸ ਪਾਜੇਟਿਵ ਆਏ ਹਨ। ਜਿਨ੍ਹਾਂ ਵਿੱਚੋਂ ਇੱਕ ਮਰੀਜ਼ ਠੀਕ ਹੋ ਕੇ ਘਰ ਜਾ ਚੁੱਕਾ ਹੈ ਅਤੇ ਬਾਕੀ ਮਰੀਜ਼ ਕੋਵਿਡ ਹਸਪਤਾਲ ਸ੍ਰੀ ਮੁਕਤਸਰ ਸਾਹਿਬ ਵਿਖੇ ਦਾਖਿਲ ਹਨ।